ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 9 ਕੇਸ ਪਾਜ਼ੀਟਿਵ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ 4 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਪਾਏ ਗਏ ਹਨ ਜਦੋਂਕਿ 1 ਕੇਸ ਮਲੋਟ, 3 ਕੇਸ ਗਿੱਦੜਬਾਹਾ ਤੇ 1 ਕੇਸ ਤਰਮਾਲਾ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 22 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 347 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 327 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 378 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2875 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2648 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 168 ਕੇਸ ਐਕਟਿਵ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਕਰਕੇ 59 ਮੌਤਾਂ ਵੀ ਹੋ ਚੁੱਕੀਆਂ ਹਨ।