ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 03 ਅਗਸਤ 2020: ਸ੍ਰੀ ਮੁਕਤਸਰ ਸਾਹਿਬ ’ਚ ਇੱਕ ਹੋਰ ਕੋਰੋਨਾ ਪਾਜ਼ੇਟਿਵ ਮਾਮਲਾ ਸਾਹਮਣੇ ਆਇਆ ਹੈ। ਇਹ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਪਾਜ਼ੇਟਿਵ ਆਈ ਔਰਤ, ਜਿਸਦੀ ਉਮਰ ਕਰੀਬ 50 ਸਾਲ ਹੈ, ਜੋ ਜ਼ਿਲ੍ਹੇ ਦੇ ਪਿੰਡ ਰੱਤਾ ਟਿੱਬਾ ਨਾਲ ਸਬੰਧਿਤ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਮਾਮਲਿਆਂ ਦੀ ਗਿਣਤੀ 240 ਹੋ ਗਈ ਹੈ, ਜਿਸ ਵਿੱਚੋਂ 210 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ 28 ਕੇਸ ਐਕਟਿਵ ਚੱਲ ਰਹੇ ਹਨ ਤੇ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਦੋ ਮੌਤਾਂ ਵੀ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ ਸੈਂਪਲਾਂ ਵਿੱਚੋਂ ਅੱਜ 15 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦੋਂਕਿ ਹੁਣ 308 ਸੈਂਪਲ ਬਕਾਇਆ ਹਨ। ਅੱਜ ਜਿਲ੍ਹੇ ਭਰ ਅੰਦਰੋਂ 210 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਕੋਵਿਡ-19 ਸੈਂਟਰ ’ਚ ਦਾਖ਼ਲ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ 7 ਮਰੀਜ਼ਾਂ ਨੂੰ ਮਿਸ਼ਨ ਫਤਹਿ ਤਹਿਤ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ।