ਰਾਜਵੰਤ ਸਿੰਘ
- ਤਿੰਨ ਮੁਲਾਜ਼ਮਾਂ ਦੇ ਕੋਰੋਨਾ ਪੀੜਤ ਆਉਣ ਤੋਂ ਬਾਅਦ 2 ਸਿਤੰਬਰ ਤੱਕ ਨਗਰ ਕੌਂਸਲ ਦਫ਼ਤਰ ਕੀਤਾ ਬੰਦ
ਸ੍ਰੀ ਮੁਕਤਸਰ ਸਾਹਿਬ, 28 ਅਗਸਤ 2020-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਨੇ ਅੱਜ ਫ਼ਿਰ ਵੱਡਾ ਧਮਾਕਾ ਕਰ ਦਿੱਤਾ ਹੈ। ਸਿਹਤ ਵਿਭਾਗ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੈਂਪਿਗ ਦੇ ਅਧਾਰ ’ਤੇ ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੇ ਇਕੱਠੇ 46 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਪਾਜ਼ੇਟਿਵ ਆਏ ਮਾਮਲਿਆਂ ਵਿੱਚੋਂ 18 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 4 ਕੇਸ ਮਲੋਟ, 2 ਕੇਸ ਗਿੱਦੜਬਾਹਾ, 1 ਕੇਸ ਪਿੰਡ ਰੁਪਾਣਾ, 1 ਕੇਸ ਪਿੰਡ ਜੱਸੇਆਣਾ, 1 ਕੇਸ ਪਿੰਡ ਸਮਾਘ, 3 ਕੇਸ ਪਿੰਡ ਬੁਰਜ ਸਿੱਧਵਾਂ, 1 ਕੇਸ ਪਿੰਡ ਵਿਰਕ ਖੇੜਾ, 4 ਕੇਸ ਪਿੰਡ ਘੁਮਿਆਰਾ, 2 ਕੇਸ ਪਿੰਡ ਖੇਮਾ ਖੇੜਾ, 2 ਕੇਸ ਪਿੰਡ ਰੋੜਾਂਵਾਲੀ, 1 ਕੇਸ ਪਿੰਡ ਸਿੱਖਵਾਲਾ, 1 ਕੇਸ ਪਿੰਡ ਸੇਖ਼ੂ, 1 ਕੇਸ ਪਿੰਡ ਬੋਦੀਵਾਲਾ, 1 ਕੇਸ ਪਿੰਡ ਜੰਡੋਕੇ, 1 ਕੇਸ ਪਿੰਡ ਫੱਕਰਸਰ, 1 ਕੇਸ ਪਿੰਡ ਕੱਟਿਆਂਵਾਲੀ ਅਤੇ 1 ਕੇਸ ਪਿੰਡ ਅਕਾਲਗੜ੍ਹ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 30 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 528 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 2002 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 673 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਮਾਮਲਿਆਂ ਦੀ ਗਿਣਤੀ 778 ਹੋ ਗਈ ਹੈ, ਜਿਸ ਵਿੱਚੋਂ 532 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 238 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਕਾਰਨ ਹੁਣ ਤੱਕ 8 ਮੌਤਾਂ ਵੀ ਹੋ ਚੁੱਕੀਆਂ ਹਨ।
ਮੁਲਾਜ਼ਮਾਂ ਦੇ ਪੀੜਤ ਹੋਣ ਤੋਂ ਬਾਅਦ ਨਗਰ ਕੌਂਸਲ ਦਫ਼ਤਰ 2 ਸਿਤੰਬਰ ਤੱਕ ਕੀਤਾ ਬੰਦ...
ਜ਼ਿਲ੍ਹਾ ਕਚਹਿਰੀਆਂ ਤੋਂ ਬਾਅਦ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਕੋਰੋਨਾ ਦੀ ਮਾਰ ਦੇ ਚੱਲਦਿਆਂ ਨਗਰ ਕੌਂਸਲ ਦਫ਼ਤਰ ਨੂੰ 2 ਸਿਤੰਬਰ ਤੱਕ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਿਪਨ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਦਫ਼ਤਰ ਦੇ ਕੁੱਲ 48 ਮੁਲਾਜ਼ਮਾਂ ਦਾ ਕੋਰੋਨਾ ਟੈਸਟ ਹੋਇਆ ਸੀ, ਜਿੰਨ੍ਹਾਂ ਵਿੱਚੋਂ 37 ਮੁਲਾਜ਼ਮਾਂ ਦਾ ਅੱਜ ਅਤੇ 11 ਮੁਲਾਜ਼ਮਾਂ ਦਾ ਕੱਲ੍ਹ ਵਿਭਾਗ ਵੱਲੋਂ ਸੈਂਪਲ ਲਿਆ ਗਿਆ ਸੀ, ਜਿੰਨ੍ਹਾਂ ਵਿੱਚੋਂ ਬੀਤੇ ਦਿਨੀਂ ਲਏ ਗਏ 11 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਸੀ, ਜਦੋਂਕਿ ਅੱਜ ਲਏ ਗਏ 37 ਸੈਂਪਲਾਂ ਵਿੱਚੋਂ ਦਫ਼ਤਰ ਦੇ ਤਿੰਨ ਮੁਲਾਜ਼ਮ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿੰਨ੍ਹਾਂ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦਫ਼ਤਰ ਨੂੰ 2 ਸਿਤੰਬਰ ਤੱਕ ਬੰਦ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਬਲਿਕ ਡੀਿਗ ਬੰਦ ਰਹੇਗੀ ਤੇ ਜਿੰਨ੍ਹਾਂ ਮੁਲਾਜ਼ਮਾਂ ਦੀ ਅਜੇ ਸੈਂਪਿਗ ਬਾਕੀ ਹੈ, ਸਿਰਫ਼ ਉਹੀ ਦਫ਼ਤਰ ਵਿਖੇ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦਫਤਰ ਨੂੰ ਹੁਣ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।