ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਅੱਜ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ ਕੋਰੋਨਾ ਦੇ 22 ਨਵੇਂ ਕੇਸਾਂ ਦੀ ਪੁਸ਼ਟੀ ਵੀ ਹੋਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 7 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 2 ਕੇਸ ਜ਼ਿਲ੍ਹਾ ਜੇਲ੍ਹ, 2 ਕੇਸ ਮਲੋਟ, 7 ਕੇਸ ਗਿੱਦੜਬਾਹਾ, 1 ਕੇਸ ਬਰੀਵਾਲਾ, 1 ਕੇਸ ਕਾਉਣੀ, 2 ਕੇਸ ਕਿੱਲਿਆਂਵਾਲੀ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 24 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 267 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 439 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 485 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2699 ਹੋ ਗਿਆ ਹੈ, ਜਿਸ ਵਿੱਚੋਂ 2227 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 419 ਕੇਸ ਐਕਟਿਵ ਹਨ।
ਇੱਕ ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ
ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋੋਰੋਨਾ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। ਮਿ੍ਰਤਕ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਸੀ, ਜਿਸਨੂੰ ਬਲੱਡ ਪ੍ਰੈਸ਼ਰ ਤੇ ਸਾਹ ਦੀ ਤਕਲੀਫ਼ ਸੀ, ਜਿਸਨੂੰ ਇਲਾਜ ਲਈ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕੀਤਾ ਗਿਆ ਸੀ, ਜਿੱਥੇ ਉਸਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਅੱਜ ਇਲਾਜ ਦੌਰਾਨ ਇਸ ਵਿਅਕਤੀ ਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 53 ਹੋ ਗਈ ਹੈ।