ਰਾਜਵੰਤ ਸਿੰਘ
- 3 ਕੇਸ ਵੀ ਆਏ ਪਾਜ਼ੀਟਿਵ, ਐਕਟਿਵ ਕੇਸ ਹੋਏ 201
ਸ੍ਰੀ ਮੁਕਤਸਰ ਸਾਹਿਬ, 20 ਅਗਸਤ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਪ੍ਰਭਾਵ ਦਿਨੋ ਦਿਨ ਵੱਧ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਕੋਰੋਨਾ ਮਹਾਂਮਾਰੀ ਕਾਰਨ ਇੱਕ ਮੌਤ ਵੀ ਹੋ ਗਈ ਹੈ। ਇਹ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਪਾਜ਼ੀਟਿਵ ਆਏ ਮਾਮਲਿਆਂ ਵਿੱਚੋਂ 1 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹੈ, ਜਦੋਂਕਿ 1 ਕੇਸ ਮਲੋਟ ਤੇ 1 ਕੇਸ ਪਿੰਡ ਰੁਪਾਣਾ ਤੋਂ ਸਾਹਮਣੇ ਆਏ ਹਨ, ਜਦੋਂਕਿ ਕੋਰੋਨਾ ਕਰਕੇ ਸਥਾਨਕ ਬਾਬਾ ਦੀਪ ਸਿੰਘ ਨਗਰ ਤੋਂ ਪੀੜਤ ਔਰਤ, ਜਿਸ ਦੀ ਫਰੀਦਕੋਟ ਵਿਖੇ ਇਲਾਜ ਅਧੀਨ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਅੱਜ 4 ਮਰੀਜ਼ਾਂ ਨੂੰ ਠੀਕ ਕਰਕੇ ਘਰ ਵਾਪਸੀ ਵੀ ਕੀਤੀ ਗਈ ਹੈ। ਉੱਥੇ ਹੀ ਜ਼ਿਲ੍ਹੇ ਅੰਦਰ ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਉਨ੍ਹਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ ਸੈਂਪਲਾਂ ਵਿੱਚੋਂ ਅੱਜ 310 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦੋਂਕਿ ਹੁਣ 1267 ਸੈਂਪਲ ਜਾਂਚ ਅਧੀਨ ਬਾਕੀ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 300 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੁਸ਼ਟੀ ਕੀਤੀ ਜਾਵੇਗੀ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਦਾ ਅੰਕੜਾ 530 ਹੋ ਗਿਆ ਹੈ, ਜਿਸ ਵਿੱਚੋਂ 324 ਮਰੀਜ਼ਾਂ ਨੂੰ ਛੁੱਟੀ ਵੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 201 ਕੇਸ ਐਕਟਿਵ ਚੱਲ ਰਹੇ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਪਹਿਲਾਂ ਵੀ ਚਾਰ ਮੌਤਾਂ ਹੋ ਚੁੱਕੀਆਂ ਹਨ।