ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇਅੰਦਰ ਅੱਜ ਫ਼ਿਰ 27 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 4 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ’ਚੋਂ ਸਾਹਮਣੇ ਆਏ ਹਨ, ਜਦੋਂਕਿ 11 ਕੇਸ ਜ਼ਿਲ੍ਹਾ ਜੇਲ੍ਹ, 8 ਕੇਸ ਮਲੋਟ, 1 ਕੇਸ ਭੁੱਲਰ, 1 ਕੇਸ ਬਰਕੰਦੀ, 1 ਕੇਸ ਬਰੀਵਾਲਾ ਤੇ 1 ਕੇਸ ਰੁਖ਼ਾਲਾ ਤੋਂ ਮਿਲੇ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 15 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜਿਆ ਗਿਆ ਹੈ। ਅੱਜ 386 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 228 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 319 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 2902 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2663 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 180 ਕੇਸ ਐਕਟਿਵ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ 59 ਮੌਤਾਂ ਵੀ ਹੋ ਚੁੱਕੀਆਂ ਹਨ।