ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ 17 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 10 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 6 ਕੇਸ ਮਲੋਟ ਤੇ 1 ਕੇਸ ਕਿੱਲਿਆਂਵਾਲੀ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 10 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 305 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 290 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 279 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2970 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2753 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 156 ਕੇਸ ਸਰਗਰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ 61 ਮੌਤਾਂ ਵੀ ਹੋ ਚੁੱਕੀਆਂ ਹਨ।