ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 18 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 5 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 9 ਕੇਸ ਮਲੋਟ, 3 ਕੇਸ ਗਿੱਦੜਬਾਹਾ ਤੇ 1 ਕੇਸ ਕੁਰਾਈਆਵਾ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 28 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 421 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 310 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 448 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜੇਟਿਵ ਮਾਮਲਿਆਂ ਦੀ ਗਿਣਤੀ 2866 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2626 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 181 ਕੇਸ ਐਕਟਿਵ ਹਨ। ਹੁਣ ਤੱਕ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ 59 ਮੌਤਾਂ ਵੀ ਹੋ ਚੁੱਕੀਆਂ ਹਨ।