ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਦੇ 3 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 1 ਕੇਸ ਪਿੰਡ ਛਾਪਿਆਂਵਾਲੀ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 25 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 294 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 175 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 124 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2821 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2567 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 195 ਕੇਸ ਐਕਟਿਵ ਹਨ ਅਤੇ ਹੁਣ ਤੱਕ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ 59 ਮੌਤਾਂ ਵੀ ਹੋ ਚੁੱਕੀਆਂ ਹਨ।