ਫਿਰੋਜ਼ਪੁਰ 11 ਮਈ 2020 : ਸੜਕ ਹਾਦਸੇ ਵਿਚ ਜ਼ਖਮੀ ਹੋਏ ਬੰਦੇ ਦੀ ਇਲਾਜ ਦੌਰਾਨ ਹੋਈ ਮੌਤ ਹੋਣ ਦੀ ਖਬਰ ਮਿਲੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਖਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਬਸਤੀ ਵਕੀਲਾਂ ਵਾਲੀ ਨੇ ਦੋਸ਼ ਲਗਾਇਆ ਹੈ ਕਿ ਬੀਤੀ 9 ਮਈ 2020 ਦੀ ਦੁਪਹਿਰ ਨੂੰ ਉਸ ਦਾ ਪਿਤਾ ਜਗਸੀਰ ਸਿੰਘ ਪੁੱਤਰ ਅਨੈਤ ਸਿੰਘ (55) ਜੋ ਆਪਣਾ ਮੋਟਰਸਾਈਕਲ ਠੀਕ ਕਰਨ ਲਈ ਵਾਹਕਾ ਮੌੜ ਆਇਆ ਸੀ।
ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਸ ਦਾ ਪਿਤਾ ਮੋਟਰਸਾਈਕਲ ਠੀਕ ਕਰਨ ਵਾਲੀ ਦੁਕਾਨ ਤੋਂ ਦੂਜੇ ਪਾਸੇ ਕੂਲਰ ਤੋਂ ਪਾਣੀ ਪੀਣ ਲਈ ਜਾਣ ਲੱਗਾ ਤਾਂ ਇਕ ਕਾਰ ਤੇਜ਼ ਰਫਤਾਰ ਨਾਲ ਆਈ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ ਤੇ ਉਸ ਦਾ ਪਿਤਾ ਦੇ ਮੋਟਰਸਾਈਕਲ ਵਿਚ ਮਾਰੀ ਤੇ ਮੌਕੇ ਤੋਂ ਫਰਾਰ ਹੋ ਗਿਆ। ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਉਸ ਦਾ ਪਿਤਾ ਜ਼ਖਮੀਂ ਹੋ ਗਿਆ ਜਿਸ ਨੂੰ ਇਲਾਜ ਲਈ ਬਾਗੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਆਰਿਫ ਕੇ ਦੇ ਏਐੱਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ 304-ਏ, 279, 337, 338 ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।