ਹਰਿੰਦਰ ਨਿੱਕਾ
- ਹੁਣ ਤੱਕ ਜ਼ਿਲ੍ਹੇ ਅੰਦਰ 1033 ਜਣਿਆਂ ਨੇ ਕੋਰੋਨਾ ਨੂੰ ਹਰਾਕੇ ਘਰ ਵਾਪਸੀ ਕੀਤੀ - ਡੀਸੀ ਰਾਮਵੀਰ
ਸੰਗਰੂਰ, 9 ਅਗਸਤ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ 20 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ । ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਹੋਰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 18, ਮਲੇਰੋਕਟਲਾ ਤੋਂ 2, ਜਣਿਆ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਦੀ ਨਿਭਾਈ ਜਾ ਰਹੀ ਵਧੀਆ ਕਾਰਗਜੁਾਰੀ ਸਦਕਾ 1033 ਲੋਕਾਂ ਨੇ ਕੋਰੋਨਾ ਨੂੰ ਹਰਾ ਕੇ ਆਪਣੇ ਘਰਾਂ ਨੂੰ ਵਾਪਸੀ ਕੀਤੀ।