ਹਰਿੰਦਰ ਨਿੱਕਾ
ਸੰਗਰੂਰ, 16 ਸਤੰਬਰ 2020 - ਕੋਵਿਡ-19 ਮਹਾਂਮਾਰੀ ਦੇ ਚੱਲਦਿਆ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਅੱਜ 27 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੱਤੀ।
ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 2 ਮਰੀਜ਼ ਮੋਹਾਲੀ ਤੋਂ ਜਦਕਿ 9 ਮਰੀਜ਼ ਪਟਿਆਲਾ ਤੋਂ ਅਤੇ 16 ਜਣਿਆ ਨੇ ਹੋਮ ਕੁਆਰਨਟਾਈਨ ’ਚ ਹੀ ਕਰੋਨਾ ਨੂੰ ਹਰਾਇਆ।
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।