ਹਰਿੰਦਰ ਨਿੱਕਾ
- ਜ਼ਿਲ੍ਹੇ ਅੰਦਰ ਹੁਣ ਤੱਕ ਲਏ ਗਏ ਕੁੱਲ 33 ਹਜ਼ਾਰ 824 ਸੈਂਪਲ ਲਏ
ਸੰਗਰੂਰ, 18 ਅਗਸਤ 2020 - ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ 33 ਹਜ਼ਾਰ 824 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁੱਲ 1577 ਪਾਜ਼ੀਟਿਵ ਕੇਸ ਆਏ ਇਨ੍ਹਾਂ ਵਿਚੋਂ 1258 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 262 ਕੇਸ ਐਕਟਿਵ ਹਨ ।
ਰਾਮਵੀਰ ਨੇ ਦੱਸਿਆ ਕਿ ਆਏ ਦਿਨ ਠੀਕ ਹੋਣ ਵਾਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋ ਰਿਹਾ ਹੈ ਜੋ ਜ਼ਿਲ੍ਹਾ ਵਾਸੀਆ ਲਈ ਚੰਗੀ ਖਬਰ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਵੱਖ ਵੱਖ ਕੋਵਿਡ ਕੇਅਰ ਸੈਂਟਰਾਂ ਤੋਂ 31 ਜਣਿਆ ਨੇ ਹੋਰ ਅੱਜ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਵਾਪਸੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 9, ਸਿਵਲ ਹਸਪਤਾਲ ਮਲੇਕੋਟਲਾ ਤੋਂ 3, ਫੋਰਟਿਜ਼ ਤੋਂ 1, ਡੀ.ਐਮ.ਸੀ .ਤੋਂ 4, ਜੀ.ਐਮ.ਸੀ. ਪਟਿਆਲਾ ਤੋਂ 6, ਪੀ.ਜੀ.ਆਈ ਤੋਂ 2 ਅਤੇ ਹੋਮਆਈਸੋਲੇਸ਼ਨ ਤੋਂ 6 ਜਣਿਆ ਨੇ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਇਸ ਕੋਰੋਨਾ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਆਪਸ ਵਿੱਚ ਦੂਰੀ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨ੍ਹਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।