← ਪਿਛੇ ਪਰਤੋ
ਸੰਗਰੂਰ, 26 ਅਗਸਤ, 2017 : ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰਤਾਪ ਸਿੰਘ ਵਿਰਕ ਨੇ ਜ਼ਿਲ੍ਹਾ ਸੰਗਰੂਰ 'ਚੋਂ ਕਰਫਿਊ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮਾਣਯੋਗ ਅਦਾਲਤ ਵੱਲੋਂ 25 ਅਗਸਤ ਨੂੰ ਸੁਣਾਏ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਰਾਬ ਹੋਣ ਦੇ ਖਦਸ਼ੇ ਨਾਲ, ਜ਼ਿਲ੍ਹਾ ਸੰਗਰੂਰ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਅਤੇ ਸਰਕਾਰੀ ਸੰਪੱਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਬਚਾਉਣ ਹਿੱਤ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੀਤੀ 25 ਅਗਸਤ ਰਾਤ 8 ਵਜੇ ਤੋਂ ਅਗਲੇ ਹੁਕਮਾਂ ਤੱਕ ਕਰਫਿਊ ਲਗਾਇਆ ਗਿਆ ਸੀ ਅਤੇ ਹਾਲਾਤਾਂ ਵਿੱਚ ਹੋਏ ਸੁਧਾਰ ਦੇ ਮੱਦੇਨਜ਼ਰ ਅੱਜ ਸਵੇਰ 7 ਵਜੇ ਤੋਂ ਕਰਫਿਊ ਹਟਾ ਦਿੱਤਾ ਗਿਆ ਹੈ।
Total Responses : 267