ਸੰਤ ਨਿਰੰਕਾਰੀ ਮਿਸ਼ਨ ਫ਼ਿਰੋਜ਼ਪੁਰ ਵੱਲੋਂ ਲਗਾਇਆ ਗਿਆ ਤੀਸਰਾ ਕੋਵਿਡ-19 ਟੀਕਾਕਰਨ ਕੈਂਪ
ਗੌਰਵ ਮਾਣਿਕ
ਫਿਰੋਜ਼ਪੁਰ 04 ਜੂਨ 2021 - ਸੰਤ ਨਿਰੰਕਾਰੀ ਮਿਸ਼ਨ ਵਲੋਂ ਪੂਰੇ ਭਾਰਤ ਵਿੱਚ ਨਿਰੰਕਾਰੀ ਸਤਿਸੰਗ ਭਵਨਾਂ ਵਿੱਚ ਕੋਵਿਡ -19 ਟੀਕਾਕਰਨ ਕੈਂਪ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਕੜੀ ਵਿੱਚ ਤੀਸਰਾ ਕੋਵਿਡ ਟੀਕਾਕਰਨ ਕੈਂਪ ਨਿਰੰਕਾਰੀ ਮਿਸ਼ਨ ਦੀ ਫ਼ਿਰੋਜ਼ਪੁਰ ਬ੍ਰਾਂਚ ਦੁਆਰਾ ਫ਼ਿਰੋਜ਼ਪੁਰ ਸਤਿਸੰਗ ਭਵਨ ਵਿਚ ਲਗਾਇਆ ਗਿਆ।
ਇਸ ਕੈਂਪ ਦਾ ਉਦਘਾਟਨ ਫ਼ਿਰੋਜ਼ਪੁਰ ਜ਼ੋਨ ਦੇ ਜ਼ੋਨਲ ਇੰਚਾਰਜ ਐੱਨ. ਐੱਸ. ਗਿਲ ਦੁਆਰਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਨੇ ਹਮੇਸ਼ਾਂ ਲੋਕ ਭਲਾਈ ਸੇਵਾਵਾਂ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸੰਤ ਨਿਰੰਕਾਰੀ ਮਿਸ਼ਨ ਵਿਸ਼ਵ ਆਪਦਾ ਕੋਵਿਡ -19 ਦੇ ਦੌਰਾਨ ਵੀ ਸੰਤ ਨਿਰੰਕਾਰੀ ਮਿਸ਼ਨ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਜਨਤਾ ਦੀ ਭਲਾਈ ਲਈ ਬਹੁਤ ਸਾਰੇ ਕੰਮ ਕਰ ਰਿਹਾ ਹੈ। ਐੱਨ. ਐੱਸ. ਗਿਲ ਨੇ ਕਿਹਾ ਕਿ ਨਿਰੰਕਾਰੀ ਮਿਸ਼ਨ ਰੂਹਾਨੀ ਸਿੱਖਿਆ ਪ੍ਰਦਾਨ ਕਰਦਾ ਹੈ, ਇਹ ਮਨੁੱਖਤਾ ਦੀ ਸੇਵਾ ਵਿਚ ਵੀ ਸਰਵੋਤਮ ਹੈ। ਇਸ ਤੋਂ ਇਲਾਵਾ, ਮਿਸ਼ਨ ਨੇ ਕੋਰੋਨਾ ਕਾਲ ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ, ਮਾਸਕ ਵੰਡਣ, ਘਰਾਂ ਗਲੀਆਂ ਅਤੇ ਸਤਸੰਗ ਇਮਾਰਤਾਂ ਆਦਿ ਨੂੰ ਸੈਨੀਟਾਈਜ਼ ਕਰਨਾ ਆਦਿ ਵਿੱਚ ਵੀ ਮਿਸ਼ਨ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਹ ਸੇਵਾਵਾਂ ਨਿਰੰਤਰ ਜਾਰੀ ਹਨ।
ਇਸ ਕੈਂਪ ਦੌਰਾਨ ਸਾਰਿਆਂ ਨੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ। ਜਿਸ ਵਿਚ ਮਾਸਕ ਦੀ ਵਰਤੋਂ, ਸੈਨੀਟਾਈਜ਼ ਅਤੇ ਸਮਾਜਿਕ ਦੂਰੀਆਂ ਦਾ ਪੂਰਾ ਧਿਆਨ ਰੱਖਿਆ ਗਿਆ। ਗਿਆਨ ਪ੍ਰਚਾਰਕ ਗੁਰਮੀਤ ਸਿੰਘ ਅਤੇ ਸੰਚਾਲਕ ਚਾਂਦ ਪ੍ਰਕਾਸ਼ ਨੇ ਦੱਸਿਆ ਕਿ ਇਹ ਕੈਂਪ ਅਤੇ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਕੈਂਪ ਦੌਰਾਨ ਕੁੱਲ 70 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ।
ਅੰਤ ਵਿੱਚ ਓਹਨਾਂ ਨੇ ਉਥੇ ਮੌਜੂਦ ਸਾਰੇ ਮਹਿਮਾਨਾਂ, ਡਾਕਟਰਾਂ, ਨਰਸਾਂ, ਆਸ਼ਾ ਵਰਕਰਾਂ ਅਤੇ ਮਹਾਤਮਾਵਾਂ ਦਾ ਧੰਨਵਾਦ ਕੀਤਾ।