ਲੋਕੇਸ਼ ਰਿਸ਼ੀ
ਗੁਰਦਾਸਪੁਰ, 2 ਦਸੰਬਰ 2020 - ਫ਼ਿਲਮੀ ਅਦਾਕਾਰ ਅਤੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਵੀ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹ ਜਾਣਕਾਰੀ ਸੰਨ੍ਹੀਨੀ ਦਿਉਲ ਨੇ ਬੁੱਧਵਾਰ ਸਵੇਰੇ ਆਪਣੇ ਅਫੀਸ਼ੀਅਲ ਟਵੀਟਰ ਹੈਂਡਲ 'ਤੇ ਇੱਕ ਪੋਸਟ ਰਾਹੀ ਦਿੱਤੀ ਹੈ।
ਪੋਸਟ ਵਿੱਚ ਸੰਨੀ ਦਿਉਲ ਲਿਖਦੇ ਹਨ ਕਿ ਉਨ੍ਹਾਂ ਨੇ ਆਪਣਾ ਕੋਰੋਨਾ ਟੈੱਸਟ ਕਰਵਾਇਆ ਸੀ ਜਿਸ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਕਾਰਨ ਉਹ ਇਕਾਂਤਵਾਸ ਵਿੱਚ ਚਲੇ ਗਏ ਹਨ। ਹਾਲਾਂ ਕਿ ਨਾਲ ਹੀ ਉਨ੍ਹਾਂ ਆਪਣੇ ਚਾਹੁਣ ਵਾਲਿਆਂ ਨੂੰ ਪ੍ਰੇਸ਼ਾਨ ਨਾ ਹੋਣ ਦੀ ਗੱਲ ਕਹਿੰਦਿਆਂ ਦੱਸਿਆ ਹੈ ਕਿ ਫ਼ਿਲਹਾਲ ਉਨ੍ਹਾਂ ਨੂੰ ਕੋਈ ਸਰੀਰਕ ਤਕਲੀਫ਼ ਨਹੀਂ ਹੈ।
ਇਸ ਦੇ ਨਾਲ ਹੀ ਸੰਨੀ ਦਿਉਲ ਨੇ ਆਪਣੇ ਉਨ੍ਹਾਂ ਸਾਰੇ ਜਾਣਕਾਰਾਂ ਅਤੇ ਪ੍ਰਸ਼ੰਸਕਾਂ ਨੂੰ ਵੀ ਸਾਵਧਾਨ ਰਹਿਣ ਅਤੇ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਜੋ ਪਿਛਲੇ ਕੁਝ ਦਿਨਾਂ ਦੌਰਾਨ ਸੰਨੀ ਦਿਉਲ ਦੇ ਸੰਪਰਕ ਵਿੱਚ ਆਏ ਹਨ।