ਇੰਦਰਜੀਤ ਸਿੰਘ
ਫਾਜ਼ਿਲਕਾ, 15 ਅਕਤੂਬਰ 2019 - ਅਕਾਲੀ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿੱਚ ਲਗਾਤਾਰ ਦੂਜੇ ਦਿਨ ਅੱਜ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਉਨ੍ਹਾਂ ਵੱਖ ਵੱਖ ਥਾਵਾਂ ਤੇ ਸੰਬੋਧਨ ਕਰਦਿਆਂ ਕਿਹਾ ਕਿ ਡਾ ਰਾਜ ਸਿੰਘ ਡਿੱਬੀਪੁਰਾ ਸੁਖਬੀਰ ਸਿੰਘ ਬਾਦਲ ਦੇ ਛੋਟੇ ਭਰਾ ਦੀ ਤਰ੍ਹਾਂ ਹਨ ਅਤੇ ਉਨ੍ਹਾਂ ਨੂੰ ਦੋ ਸਾਲ ਲਈ ਮੌਕਾ ਦਿੱਤਾ ਗਿਆ ਹੈ ਇਸ ਲਈ ਸਾਰੇ ਹੀ ਡਾ ਰਾਜ ਸਿੰਘ ਡਿੱਬੀਪੁਰਾ ਨੂੰ ਵੋਟ ਪਾਉਣ ਤਾਂ ਜੋ ਸੁਖਬੀਰ ਜੀ ਦਾ ਹੱਕ ਵੀ ਇਸ ਇਲਾਕੇ ਉੱਤੇ ਹਮੇਸ਼ਾ ਬਣਿਆ ਰਹੇ ।
ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਝੂਠੇ ਰਾਜੇ ਦੀਆਂ ਗੱਲਾਂ ਵਿੱਚ ਆ ਕੇ ਲੋਕਾਂ ਨੇ ਆਪਣਾ ਬਹੁਤ ਨੁਕਸਾਨ ਕਰਵਾਇਆ ਹੈ ਅਤੇ ਇਸ ਨੁਕਸਾਨ ਦੀ ਭਰਪਾਈ ਹੁਣ ਜ਼ਿਮਨੀ ਚੋਣਾਂ ਵਿੱਚ ਲੋਕ ਇਨ੍ਹਾਂ ਦੇ ਉਮੀਦਵਾਰਾਂ ਨੂੰ ਹਰਾ ਕੇ ਕਰਨਗੇ । ਬੀਬੀ ਬਾਦਲ ਨੇ ਕਿਹਾ ਕਿ ਕੈਪਟਨ ਨੇ ਲੋਕਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸਨ ਸਗੋਂ ਬਾਦਲ ਸਾਹਿਬ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਵਾਪਸ ਲੈ ਲਈਆਂ ਜਿਸ ਕਾਰਨ ਅੱਜ ਲੋਕ ਇਨ੍ਹਾਂ ਤੋਂ ਬਹੁਤ ਜ਼ਿਆਦਾ ਨਾਰਾਜ਼ ਹਨ ।