ਚੰਡੀਗੜ੍ਹ, 3 ਅਕਤੂਬਰ 2019 - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਗਿਆ। ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਕਮਰ ਕਸ ਲਈ ਹੈ। ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਚੱਲ ਰਿਹਾ ਹੈ।
ਜਿਸ ਦੌਰਾਨ ਅੱਜ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂਜੋਧਾ ਨੇ ਆਪਣਾ ਨਾਮਜ਼ਦਗੀ ਪਰਚਾ ਦਾਖਲ ਕੀਤਾ।ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਵਰਕਰ ਮੌਜੂਦ ਸਨ। ਉਥੇ ਹੀ ਰਤੀਆ ਤੋਂ ਅਕਾਲੀ ਦਲ ਉਮੀਦਵਾਰ ਕੁਲਵਿੰਦਰ ਸਿੰਘ ਕੁਨਾਲ ਵੀ ਅੱਜ ਨਾਮਜ਼ਦਗੀ ਭਰਨਗੇ।
ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਰਿਆਣਾ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਅਕਾਲੀ ਦਲ ਇਸ ਵਾਰ ਇੰਡੀਅਨ ਨੈਸ਼ਨਲ ਲੋਕ ਦਲ ਨਾਲ ਮਿਲ ਕੇ ਹਰਿਆਣਾ ਵਿਧਾਨ ਸਭਾ ਚੋਣਾਂ ਲੜੇਗਾ।
ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।