ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਨਵੀਂ ਵਿਧਾਨ ਸਭਾ ਲੈ ਕੇ ਦਿੱਤਾ ਬਿਆਨ, ਪੜ੍ਹੋ ਵੇਰਵਾ
ਫਾਜ਼ਿਲਕਾ 15 ਨਵੰਬਰ 2024 - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਚੰਡੀਗੜ੍ਹ 'ਤੇ ਹਰਿਆਣਾ ਦਾ ਵੀ ਹੱਕ ਹੈ, ਭਗਵੰਤ ਮਾਨ ਨੂੰ ਗਲਤ ਰਾਜਨੀਤੀ ਤੋਂ ਉਪਰ ਉਠ ਕੇ ਕੰਮ ਕਰਨਾ ਚਾਹੀਦਾ ਹੈ।
ਅੱਗੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ, ਬੇਲੋੜੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਨਹੀਂ ਭਟਕਾਉਣਾ ਚਾਹੀਦਾ। ਪਹਿਲਾਂ SYL 'ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ, ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹੁਣ ਵੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਨਹੀਂ ਖਰੀਦ ਸਕੀ, ਪੰਜਾਬ ਸਾਡਾ ਵੱਡਾ ਭਰਾ ਹੈ, ਉਥੋਂ ਦੇ ਕਿਸਾਨ ਹਰਿਆਣਾ ਨੂੰ ਪਾਣੀ ਦੇਣਾ ਚਾਹੁੰਦੇ ਹਨ।