ਚੰਡੀਗੜ੍ਹ, 29 ਅਗਸਤ, 2017 : ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਮ ਨਿਵਾਸ ਨੇ ਕਿਹਾ ਹੈ ਕਿ ਸੂਬੇ ਦੇ 7 ਜਿਲਿਆਂ ਵਿਚ 30 ਅਗਸਤ, 2017 ਤਕ ਮੋਬਾਇਲ ਇੰਟਰਨੈਟ ਸੇਵਾਵਾਂ, ਸਾਰੀਆਂ ਐਸ.ਐਮ.ਐਸ. ਸੇਵਾਵਾਂ ਅਤੇ ਡੌਗਲ ਸੇਵਾਵਾਂ ਮੁਲਤਵੀ ਰਹਿਣਗੀਆਂ। ਇਹ 7 ਜਿਲੇ ਹਨ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫ਼ਤਿਹਾਬਾਦ ਅਤੇ ਸਿਰਸਾ।