ਹਰਿਆਣਾ ਵਿਚ ਵੀ ਕਿਸਾਨ ਮੋਰਚਾ ਸ਼ੁਰੂ
ਕੁੰਡੂ ਖਾਪ ਦੇ ਮੁਖੀ ਜੈਵੀਰ ਕੁੰਡੂ ਨੇ ਕਿਹਾ, ਪਿੱਛੇ ਤੋਂ ਆ ਰਹੇ ਕਿਸਾਨਾਂ ਦੀ ਉਡੀਕ ਕੀਤੀ ਜਾ ਰਹੀ ਹੈ
ਰੋਹਤਕ : ਦਿੱਲੀ ਵੱਲ ਮਾਰਚ ਦੇ ਸੱਦੇ 'ਤੇ ਰੋਹਤਕ-ਜੀਂਦ ਰੋਡ 'ਤੇ ਪਿੰਡ ਤਿਤੌਲੀ ਨੇੜੇ ਕਿਸਾਨਾਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਕਰ ਰਹੇ
ਉਨ੍ਹਾਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਅਤੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਲਿਆ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰ ਰਹੇ ਹਨ। ਪਿਛਲੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਸਰਕਾਰ ਵੱਲੋਂ ਜੋ ਮੰਗਾਂ ਮੰਨੀਆਂ ਗਈਆਂ ਸਨ, ਉਹ ਵੀ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਲਈ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਿਸਾਨਾਂ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਸਖ਼ਤੀ ਨਾਲ ਨਜਿੱਠਣ ਦੇ ਮੂਡ ਵਿੱਚ ਹੈ। ਜ਼ਿਲ੍ਹਾ ਮੈਜਿਸਟਰੇਟ ਅਜੈ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 23 (2) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਧਰਨੇ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮਕਸਦ ਨਾਲ ਪੁਲਿਸ ਅਧਿਕਾਰੀਆਂ ਸਮੇਤ ਡਿਊਟੀ ਮੈਜਿਸਟਰੇਟ ਦੀ ਨਿਯੁਕਤੀ ਕੀਤੀ ਹੈ।