← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 26 ਨਵੰਬਰ 2020 - ਕਿਸਾਨ ਅੰਦੋਲਨ ਦੇ ਮੱਦੇਨਜਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਪੰਜਾਬ ਨਾਲ ਲੱਗਦੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਹਨ ਤਾਂ ਜੋ ਕਿਸਾਨ ਦਿੱਲੀ ਨਾ ਜਾ ਸਕਣ। ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ਸਮੇਤ ਹੋਰ ਸਾਰੇ ਰਸਤਿਆਂ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਜਿਸ ਤੋਂ ਕਈ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨਾਂ ਵੱਲੋਂ ਰਾਹਗੀਰਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਦੇਖੋ ਤਸਵੀਰਾਂ...
Total Responses : 267