ਸੋਨੀਪਤ, 18 ਨਵੰਬਰ, 2016 : ਹਰਿਆਣਾ ਸਰਕਾਰ ਨੇ ਕੱਚੇ ਕਰਮਚਾਰੀਆਂ ਦੇ ਹਿੱਤ ਲਈ ਇਕ ਅਹਿਮ ਫੈਸਲਾ ਲਿਆ ਹੈ। ਜਿਸ ਕਾਰਨ ਕਰਮਚਾਰੀਆਂ 'ਚ ਖੁਸ਼ੀ ਦੀ ਲਹਿਰ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਨੇ ਅਧਿਆਪਕ, ਆਂਗਨਵਾੜੀ ਵਰਕਰ ਅਤੇ ਹੈਲਪਰ, ਆਸ਼ਾ ਵਰਕਰ, ਕੰਪਿਊਟਰ ਪ੍ਰੋਫੈਸ਼ਨਲ ਅਤੇ ਆਊਟਸੋਰਸ ਕਰਮਚਾਰੀਆਂ ਦੀ ਤਨਖਾਹ 'ਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਆਊਟਸੋਰਸਿੰਗ ਨੀਤੀ ਹਿੱਸਾ-2 ਦੇ ਅਧੀਨ ਆਉਣ ਵਾਲੇ ਕਰਮਚਾਰੀਆਂ ਦੀ ਤਨਖਾਹ 'ਚ ਵੀ ਵਾਧਾ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਸਾਰੇ ਕਰਮਚਾਰੀਆਂ ਦੀ ਤਨਖਾਹ ਅਤੇ ਭੱਤੇ 'ਚ 2.57 ਦਾ ਫੀਟਮੈਂਟ ਫਾਰਮੂਲਾ ਇਕ ਜਨਵਰੀ 2017 ਤੋਂ ਲਾਗੂ ਹੋ ਜਾਵੇਗਾ।