ਦੇਵਾ ਨੰਦ ਸ਼ਰਮਾ
- 31 ਮਾਰਚ 2020 ਤੱਕ ਜਾਰੀ ਰਹਿਣਗੇ ਹੁਕਮ
ਫਰੀਦਕੋਟ, 17 ਮਾਰਚ 2020 - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ, ਗੁਰਜੀਤ ਸਿੰਘ, ਪੀ.ਸੀ.ਐੱਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਦੇ ਹਰ ਤਰ੍ਹਾਂ ਦੇ ਕੋਚਿੰਗ ਸੈਂਟਰ, ਆਈਲੈਟਸ ਸੈਂਟਰ, ਟਿਊਸ਼ਨ ਸੈਂਟਰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 18 ਮਾਰਚ 2020 ਤੋਂ 31 ਮਾਰਚ 2020 ਤੱਕ ਲਾਗੂ ਰਹਿਣਗੇ।
ਵਧੀਕ ਜਿਲਾ ਮੈਜਿਸਟ੍ਰੇਟ ਫਰੀਦਕੋਟ ਗੁਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੋਵਿਡ-19 (ਕਰੋਨਾ ਵਾਇਰਸ) ਦੇ ਪ੍ਰਭਾਵ ਨੂੰ ਆਮ ਲੋਕਾਂ ਦੇ ਵਿੱਚ ਫੈਲਣ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਫਰੀਦਕੋਟ ਅੰਦਰ ਚੱਲ ਰਹੇ ਹਰ ਤਰ੍ਹਾਂ ਦੇ ਕੋਚਿੰਗ ਸੈਂਟਰ, ਆਈਲੈਟਸ ਸੈਂਟਰ ਅਤੇ ਟਿਊਸ਼ਨ ਸੈਂਟਰ ਮਿਤੀ 18-03-2020 ਤੋਂ 31-03-2020 ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।