ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 28 ਸਤੰਬਰ 2020 - ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਰਲੀਮੈਂਟ 'ਚ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਅੰਦੋਲਨ ਦੇ ਹੱਕ 'ਚ ਪਾਰਟੀ ਲੀਡਰਸ਼ਿਪ ਵਲੋਂ ਪਹਿਲੀ ਅਕਤੂਬਰ ਨੂੰ ਸੂਬਾ ਭਰ 'ਚੋਂ ਪਾਰਟੀ ਵਰਕਰਾਂ ਵਲੋਂ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ।
ਜਿਹੜਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਚੱਲਣਗੇ ਅਤੇ ਚੰਡੀਗੜ੍ਹ ਵਿਖੇ ਜਾ ਕੇ ਰੋਸ ਮੁਜ਼ਾਹਰਾ ਕਰਕੇ ਕੇਂਦਰ ਸਰਕਾਰ ਤੇ ਇਹ ਕਿਸਾਨ ਵਿਰੋਧੀ ਬਿੱਲ ਵਾਪਸ ਲੈਣ ਲਈ ਦਬਾਅ ਬਣਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮਜੀਠਾ 'ਚੋਂ ਕਰੀਬ 500 ਗੱਡੀਆਂ ਦਾ ਕਾਫਲਾ ਇਸ ਮਾਰਚ ਵਿਚ ਸ਼ਾਮਿਲ ਹੋਵੇਗਾ।
ਇਸ ਮੌਕੇ ਮੇਜਰ ਸ਼ਿਵਚਰਨ ਸਿੰਘ, ਲਖਬੀਰ ਸਿੰਘ ਗਿੱਲ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਐਡਵਿਨ ਪੌਲ (ਸਾਰੇ ਸਿਆਸੀ ਸਕੱਤਰ) ਮਜੀਠੀਆ, ਹਰਵਿੰਦਰ ਸਿੰਘ ਭੁੱਲਰ ਚੇਅਰਮੈਨ, ਮਹੇਸ਼ ਵਰਮਾ, ਗੁਰਪ੍ਰਤਾਪ ਸਿੰਘ ਟਿੱਕਾ, ਸੰਤਪ੍ਰਕਾਸ਼ ਸਿੰਘ, ਜਸਕਰਨ ਸਿੰਘ ਰੁਮਾਣਾ, ਨੰਬਰਦਾਰ ਦਰਸ਼ਨ ਸਿੰਘ ਧਰਮਪੁਰਾ, ਸੱਜਣ ਸਿੰਘ ਬੁੱਢਾਥੇਹ, ਸੂਬਾ ਸਿੰਘ ਚੰਡੇ, ਡਾ: ਸੁਖਦੇਵ ਸਿੰਘ ਸ਼ਾਮਨਗਰ ਆਦਿ ਅਕਾਲੀ ਵਰਕਰ ਹਾਜ਼ਰ ਸਨ।