ਪਿੰਡ ਵੀਰਮ ਵਿਖੇ ਪ੍ਰਭਾਵਸ਼ਾਲੀ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਉਮੀਦਵਾਰ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਤੇ ਹੋਰ।
ਮਜੀਠਾ, 15 ਜਨਵਰੀ, 2017 : ਮਾਲ ਤੇ ਲੋਕ ਸੰਪਰਕ ਮੰਤਰੀ ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਸ:ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਲਕਾ ਮਜੀਠਾ ਦਾ ਵਿਕਾਸ ਕਰਾਉਣਾ ਹੀ ਮੇਰਾ ਜਨੂਨ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਝੂਠੇ ਲਾਰੇ ਅਤੇ ਭਰਮਾਊ ਗੱਲਾਂ ਨਾਲ ਸਾਨੂੰ ਠਗਣਾ ਚਾਹੁੰਦੇ ਹਾਂ ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾ ਨਿਰੰਤਰ ਜਾਰੀ ਰੱਖਣ ਲਈ ਤੱਕੜੀ ਤੇ ਮੋਹਰਾਂ ਲਾਉਣ ਦੀ ਅਪੀਲ ਕੀਤੀ।ਸ:ਮਜੀਠੀਆ ਅੱਜ ਪਿੰਡ ਵੀਰਮ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੱਥੇ ਆਏ ਟੋਪੀ ਵਾਲਿਆਂ ਦੇ ਉਮੀਦਵਾਰ ਨੂੰ ਲੋਕਾਂ ਨੇ ਮੋਹਾਲੀ ਭਜਾਇਆ ਹੈ ਤੇ ਮੈਨੂੰ ਯਕੀਨ ਹੈ ਕਿ ਹਲਕਾ ਮਜੀਠਾ ਦੇ ਲੋਕ ਵੀ ਉਸ ਦੀ ਜ਼ਮਾਨਤ ਜ਼ਬਤ ਕਰਵਾਉਣ ਗੇ।
ਉਨ੍ਹਾਂ ਕਿਹਾ ਕਿ ਗੈਰ ਪੰਜਾਬੀਆਂ ਨੇ ਪੰਜਾਬ ਲਈ ਕੀ ਲੜਾਈ ਲੜਨੀ ਹੈ ਜੋ ਗੁਰੂ ਸਾਹਿਬਾਨ ਦੀਆਂ ਬਖ਼ਸ਼ੀਸ਼ਾਂ ਦਾੜ੍ਹੀ ਕੇਸਾਂ ਤੇ ਪੱਗਾਂ ਪ੍ਰਤੀ ਭੱਦੀ ਸੋਚ ਰੱਖਦੇ ਹਨ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਝਾੜੂ ਨੂੰ ਲਗਾਉਂਦੇ ਹਨ ਤੇ ਉਸ ਝੂਠੇ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਦੇ ਹਨ ਜਿਸ ਵਿੱਚ ਲੱਖਾਂ ਨੌਜਵਾਨਾ ਨੂੰ ਨੌਕਰੀਆਂ ਦੇਣ ਦੇ ਝੂਠੇ ਵਾਅਦੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਕੈਪਟਨ ਵੀ ਕੇਜਰੀਵਾਲ ਤੋਂ ਪਿੱਛੇ ਨਹੀਂ ਹੈ ਜਿਸ ਨੇ 60 ਲੱਖ ਲੋਕਾਂ ਨੂੰ ਨੌਕਰੀਆਂ ਦੇਣ ਦਾ ਝੂਠਾ ਲਾਰਾ ਲਾਇਆ ਹੈ ਪਰ ਲੋਕ ਇਨ੍ਹਾਂ ਲੋਕਾਂ ਦੀ ਅਸਲੀਅਤ ਤੋਂ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਤੇ ਮੁੜ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾ ਕੇ ਮੁੜ ਪੰਜਾਬ ਵਿੱਚ ਸ:ਬਾਦਲ ਨੂੰ ਮੁੱਖ ਮੰਤਰੀ ਬਣਿਆ ਵੇਖਣਾ ਚਾਹੁੰਦੇ ਹਨ।ਇਸ ਮੌਕੇ ਰਵਿੰਦਰ ਸਿੰਘ ਪੱਪੂ ਕੋਟਲਾ, ਅਮਰਜੀਤ ਸਿੰਘ ਸਾਬਕਾ ਸਰਪੰਚ, ਨਵਦੀਪ ਸਿੰਘ, ਸਰਬਜੀਤ ਸਿੰਘ ਸਪਾਰੀਵਿੰਡ, ਗਗਨਦੀਪ ਸਿੰਘ ਭਕਨਾ, ਆਕਾਸ਼ ਦੀਪ ਸਿੰਘ, ਰਣਜੋਧ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ ਸਰਪੰਚ, ਸੁਰਜੀਤ ਸਿੰਘ, ਸੀਤਲ ਸਿੰਘ, ਮਿਹਰ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ।