ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ ਦੀ ਮੰਗ: CM ਮਾਨ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਲਿਖੀ ਚਿੱਠੀ
ਰਵੀ ਜੱਖੂ
ਚੰਡੀਗੜ੍ਹ, 20 ਸਤੰਬਰ 2024 - ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ ਦੀ ਮੰਗ ਕੀਤੀ ਹੈ।
CM ਮਾਨ ਨੇ ਚਿੱਠੀ 'ਚ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਕਿਹਾ ਹੈ ਕਿ ਹਵਾਈ ਅੱਡੇ ਦੇ ਟਰਮੀਨਲ ਦਾ ਕੰਮ ਪੂਰਾ ਹੋਣ ਵਾਲਾ ਹੈ ਅਤੇ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਹੋਵੇ। ਇਸ ਸੰਬੰਧੀ ਪਿਛਲੇ ਸਾਲ ਪੰਜਾਬ ਵਿਧਾਨਸਭਾ 'ਚ ਮਤਾ ਵੀ ਪਾਸ ਕੀਤਾ ਗਿਆ ਸੀ।