ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ (ਵੀਡੀਓ ਵੀ ਦੇਖੋ)
- ਕਿਹਾ ,ਭਾਰਤ ਪਾਕ ਸਰਹੱਦ ਉਪਰ ਵੱਧ ਰਹੀ ਡਰੋਨ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਬੀਐਸਐਫ,ਪੁਲਿਸ ਅਤੇ ਸਰਹੱਦੀ ਲੋਕਾਂ ਨਾਲ ਕੀਤੀਆਂ ਜਾਣਗੀਆਂ ਮੀਟਿੰਗਾਂ
ਰਿਪੋਰਟਰ ::--- ਰੋਹਿਤ ਗੁਪਤਾ
ਗੁਰਦਾਸਪੁਰ, 30 ਨਵੰਬਰ 2022 - ਅੱਜ ਗੁਰਦਾਸਪੁਰ ਦੇ ਡੀਸੀ ਆਫਿਸ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਬਦਲੀ ਤੋਂ ਬਾਅਦ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜਿਥੇ ਉਨ੍ਹਾਂ ਵੱਲੋਂ ਪਹਿਲ ਦੇ ਅਧਾਰ ਤੇ ਜਨਤਾ ਦਾ ਕੰਮ ਕਰਨ ਲਈ ਯਤਨ ਕੀਤੇ ਜਾਣਗੇ ਉਥੇ ਹੀ ਗੁਰਦਾਸਪੁਰ ਜ਼ਿਲੇ ਨੂੰ ਵਿਕਾਸ ਪੱਖੋਂ ਪੰਜਾਬ ਸਰਕਾਰ ਦੀ ਮਦਦ ਨਾਲ ਨੰਬਰ ਇਕ ਜ਼ਿਲਾ ਬਣਾਇਆ ਜਾਵੇਗਾ। ਭਾਰਤ ਪਾਕ ਸਰਹੱਦ ਉਪਰ ਵੱਧ ਰਹੀ ਡਰੋਨ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਬੀਐਸਐਫ,ਪੁਲਿਸ ਅਤੇ ਸਰਹੱਦੀ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ (ਵੀਡੀਓ ਵੀ ਦੇਖੋ)
ਇਸ ਮੌਕੇ ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਇਸਨੂੰ ਮੈਂ ਪੂਰੀ ਜ਼ਿੰਮੇਦਾਰੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਜੋ ਸਰਕਾਰ ਨੇ ਦਿਸ਼ਾ ਨਿਰਦੇਸ਼ ਦਿੱਤੇ ਹਨ ਕਰਪਸ਼ਨ ਨੂੰ ਲੈ ਕੇ,,ਮਾਈਨੀਗ ਨੂੰ ਲੈ ਕੇ,, ਪੂਰੇ ਜ਼ੋਰ ਸ਼ੋਰ ਨਾਲ ਕੰਮ ਕੀਤਾ ਜਾਵੇਗਾ ਅਤੇ ਨਾਲ ਹੀ ਜ਼ਿਲੇ ਵਿਚ ਕਿਸਾਨਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਓਥੇ ਹੀ ਉਨ੍ਹਾਂ ਨੇ ਕਿਹਾ ਕਿ ਜ਼ਿਲਾ ਗੁਰਦਾਸਪੁਰ ਸਰਹੱਦੀ ਸੂਬਾ ਹੋਣ ਕਰਕੇ ਹੁਣ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਡਰੋਂਨ ਦੀ ਐਕਟੀਵਿਟੀ ਕਾਫੀ ਹੁੰਦੀ ਹੈ, ਜਿਸ ਨੂੰ ਬੀ ਐਸ ਐਫ ਦੇ ਅਧਿਕਾਰੀਆਂ ਅਤੇ ਸਰਹੱਦਾਂ ਦੇ ਆਸ ਪਾਸ ਦੇ ਲੋਕਾਂ ਦੀ ਮਦਦ ਨਾਲ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਕਰਨ ਲਈ ਸ਼ਰਾਰਤੀ ਅਨਸਰ ਸਰਹੱਦ ਉਪਰ ਡਰੋਂਨ ਦੀ ਮਦਦ ਦਾ ਇਸਤਮਾਲ ਕਰ ਰਹੇ ਹਨ ਜਿਨ੍ਹਾਂ ਨੂੰ ਬੀ ਐਸ ਐਫ ਦੀ ਅਧਿਕਾਰੀਆਂ,ਪੁਲਿਸ ਪ੍ਰਸ਼ਾਸਨ, ਆਰਮੀ ਅਤੇ ਲੋਕਾਂ ਦੀ ਮਦਦ ਨਾਲ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਜਿਲੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਲਾਂ ਵੱਲ ਉਤਸ਼ਾਹਿਤ ਕੀਤਾ ਜਾਵੇਗਾ।