← ਪਿਛੇ ਪਰਤੋ
ਚੰਡੀਗੜ੍ਹ, 27 ਜਨਵਰੀ, 2017 : ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਸ੍ਰੀ ਰਾਹੁਲ ਗਾਂਧੀ ਵੱਲੋਂ ਅੱਜ ਪੰਜਾਬ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਮਗਰੋਂ ਹੁਣ 'ਆਪ' ਦੀ ਵਾਰੀ ਹੈ ਕਿ ਉਹ ਇਸ ਅਹੁਦੇ ਲਈ ਆਪਣਾ ਉਮੀਦਵਾਰ ਐਲਾਨੇ ਅਤੇ ਪਾਰਟੀ ਨੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਪੰਜਾਬੀਆਂ ਨੂੰ ਮੂਰਖ ਬਣਾਉਣ ਦੇ ਯਤਨ ਕਰਦੇ ਰਹਿਣ ਨਾਲੋਂ ਉਹ ਉਸ ਵਿਅਕਤੀ ਦਾ ਨਾਮ ਜਨਤਕ ਕਰਨ ਜਿਸਨੂੰ ਪਾਰਟੀ ਰਾਜ ਦੇ ਮੁੱਖ ਮੰਤਰੀ ਵਜੋਂ ਪੇਸ਼ ਕਰਨਾ ਚਾਹੁੰਦੀ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਗਠਜੋੜ ਨੇ ਸਭ ਤੋਂ ਪਹਿਲਾਂ ਸ੍ਰ ਪਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਸੀ। ਉਹਨਾਂ ਕਿਹਾ ਕਿ ਭਾਵੇਂ ਕਾਂਗਰਸ ਨੇ ਦੇਰੀ ਨਾਲ ਉਮੀਦਵਾਰ ਐਲਾਨਿਆ ਹੈ ਪਰ ਹਾਲੇ ਵੀ ਲੋਕਾਂ ਕੋਲ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ ਸਮਾਂ ਬਾਕੀ ਹੈ। ਉਹਨਾਂ ਕਿਹਾ ਕਿ ਹੁਣ ਸ੍ਰੀ ਅਰਵਿੰਦ ਕੇਜਰੀਵਾਲ ਦੀ ਪਾਰੀ ਹੈ ਕਿ ਉਹ ਆਪਣੇ ਉਮੀਦਵਾਰ ਦਾ ਐਲਾਨ ਕਰਨ ਕਿਉਂਕਿ ਉਹ ਇਸ ਮਾਮਲੇ 'ਤੇ ਲਗਾਤਾਰ ਪੰਜਾਬੀਆਂ ਨੂੰ ਮੂਰਖ ਨਹੀਂ ਬਣਾ ਸਕਦੇ। ਆਪ ਲੀਡਰਸ਼ਿਪ ਵੱਲੋਂ ਉਪ ਮੁੱਖ ਮੰਤਰੀ ਦਾ ਅਹੁਦਾ ਦਲਿਤਾਂ ਨੂੰ ਦੇਣ ਦੇ ਗੁੰਮਰਾਹ ਕਰਨ ਬਿਆਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਖੁਦ ਜਨਤਕ ਤੌਰ 'ਤੇ ਆਖਿਆ ਸੀ ਕਿ ਉਹਨਾਂ ਨੇ ਆਪਣੀ ਗੱਲਬਾਤ ਦੌਰਾਨ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ ਜੋ ਉਹਨਾਂ ਨੇ ਠੁਕਰਾ ਦਿੱਤੀ ਤੇ ਹੁਣ ਉਹ ਇਸ ਮਾਮਲੇ 'ਤੇ ਦਲਿਤ ਭਾਈਚਾਰੇ ਨੂੰ ਗੁੰਮਰਾਹ ਕਰਨ ਦੇ ਯਤਨ ਵਿਚ ਹਨ। ਉਹਨਾਂ ਹਿਕਾ ਕਿ ਉਹ ਦਲਿਤ ਭਾਈਚਾਰੇ ਨੂੰ ਅਜਾਈਂ ਹੀ ਨਹੀਂ ਸਮਝ ਸਕਦੇ ਕਿਉਂਕਿ ਉਹਨਾਂ ਦੀ ਪਾਰਟੀ ਦੇ ਆਪਣੇ ਦਲਿਤ ਭਾਈਚਾਰੇ ਦੇ ਮੈਂਬਰ ਪਾਰਲੀਮੈਂਟ ਨੇ ਦੋਸ਼ ਲਗਾਏ ਸਨ ਕਿ ਸ੍ਰੀ ਕੇਜਰੀਵਾਲ ਦਲਿਤ ਵਿਰੋਧੀ ਮਾਨਸਿਕਤਾ ਰੱਖਦੇ ਹਨ ਤੇ ਉਸਦੇ ਦਲਿਤ ਹੋਣ ਕਾਰਨ ਲਗਾਤਾਰ ਉਸਨੂੰ ਅਣਡਿੱਠ ਕਰ ਰਹੇ ਹਨ। ਸ੍ਰੀ ਸਿਰਸਾ ਨੇ ਕਿਹਾ ਕਿ ਭਾਈਚਾਰੇ ਨੂੰ ਆਪਣੀ ਪੇਸ਼ਕਸ਼ ਨਾਲ ਮੂਰਖ ਬਣਾਉਣ ਦੇ ਯਤਨ ਕਰਨ ਨਾਲੋਂ ਸ੍ਰੀ ਕੇਜਰੀਵਾਲ ਲੋਕਾਂ ਨੂੰ ਪਹਿਲਾਂ ਇਹ ਦੱਸਣ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਉਮੀਦਵਾਰ ਕਿਹੜਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ 'ਤੇ ਆਪਣਾ ਲੁਕਤਾਂ ਏਜੰਡਾ ਜਾਰੀ ਰੱਖਣ ਰੱਖ ਕੇ ਉਹ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਯਤਨ ਕਰ ਰਹੇ ਹਨ ਜਦਕਿ ਉਹਨਾਂ ਨੇ ਗੋਆ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਉਮੀਦਵਾਰ ਲੰਬਾ ਸਮਾਂ ਪਹਿਲਾਂ ਹੀ ਐਲਾਨ ਦਿੱਤਾ ਸੀ।
Total Responses : 267