ਹੁਣ ਮੋਦੀ ਵੱਲੋਂ ਨਾਮਧਾਰੀ ਸੰਪਰਦਾ ਦੇ ਮੁਖੀ ਨਾਲ ਮੁਲਾਕਾਤ
ਨਵੀਂ ਦਿੱਲੀ, 18 ਫਰਵਰੀ 2022 - ਭਾਰਤ ਦੇ ਪ੍ਰਧਾਨ ਨਰੇਂਦਰ ਮੋਦੀ ਵੱਲੋਂ ਪੰਜਾਬ 'ਚ ਚੋਣਾਂ ਦੌਰਾਨ ਜਿੱਤ ਕਈ ਹਰ ਹੰਭਲਾ ਮਾਰਿਆ ਜਾ ਰਿਹਾ ਹੈ। ਇਸੇ ਦੌਰਾਨ ਅੱਜ ਨਰੇਂਦਰ ਮੋਦੀ ਵੱਲੋਂ ਨਾਮਧਾਰੀ ਸੰਪਰਦਾ ਦੇ ਮੁਖੀ ਉਦੈ ਸਿੰਘ ਭੈਣੀ ਸਾਹਿਬ (ਲੁਧਿਆਣਾ) ਨਾਲ ਮੁਲਾਕਾਤ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਨਰੇਂਦਰ ਮੋਦੀ ਵੱਖ-ਵੱਖ ਧਾਰਮਿਕ ਆਗੂਆਂ ਨਾਲ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ਵੱਲੋਂ ਇਸ ਤੋਂ ਪਹਿਲਾਂ ਰਾਧਾ ਸੁਆਮੀ ਬਿਆਸ ਮੁਖੀ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਅਤੇ ਗ੍ਰਹਿ ਮੰਤਰੀ ਵੀ ਅਕਾਲ ਤਖਤ ਸਾਹਿਬ ਜਥੇਦਾਰ ਨਾਲ ਮੁਲਾਕਾਤ ਕਰਨ ਲਈ ਪੁੱਜੇ ਸਨ।
ਇਸ ਤੋਂ ਪਹਿਲਾਂ ਅੱਜ ਸਵੇਰੇ ਨਰੇਂਦਰ ਮੋਦੀ ਵੱਲੋਂ ਦੇਸ਼ ਦੀਆਂ ਪ੍ਰਮੁੱਖ ਸਿੱਖ ਹਸਤੀਆਂ ਨਾਲ ਵੀ ਮੁਲਾਕਾਤ ਕੀਤੀ ਗਈ ਸੀ।