ਹੁਸ਼ਿਆਰਪੁਰ: ਕਾਊਂਟਿੰਗ ਅਬਜ਼ਰਵਰ ਦੀ ਹਾਜ਼ਰੀ ’ਚ ਹੋਈ ਕਾਊਂਟਿੰਗ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ
- 658 ਕਰਮਚਾਰੀ ਗਿਣਤੀ ਪ੍ਰਕਿਰਿਆ ਨੂੰ ਬਣਾਉਣਗੇ ਸੁਚਾਰੂ
ਹੁਸ਼ਿਆਰਪੁਰ, 9 ਮਾਰਚ 022 - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਅੱਜ ਕਾਊਂਟਿੰਗ ਅਬਜਰਵਰਾਂ ਦੀ ਮੌਜੂਦਗੀ ਵਿਚ ਐਨ.ਆਈ.ਸੀ. ਦਫ਼ਤਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਊਂਟਿੰਗ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ। ਰੈਂਡੇਮਾਈਜੇਸ਼ਨ ਦੌਰਾਨ ਚੋਣ ਕਮਿਸ਼ਨ ਵਲੋਂ ਨਿਯੁਕਤ ਕਾਊਂਟਿੰਗ ਅਬਜ਼ਰਵਰ ਆਈ.ਏ.ਐਸ. ਫਿਰੋਲਡ ਜੇਵਿਅਰ, ਆਈ.ਏ.ਐਸ. ਬੀ.ਐਸ. ਪ੍ਰਕਾਸ਼, ਆਈ.ਏ.ਐਸ. ਬਿਜੂ ਜੇ, ਆਈ.ਏ.ਐਸ. ਨਵੀਨ ਕੁਮਾਰ ਜੀ.ਐਸ., ਆਈ.ਏ.ਐਸ. ਅਮਰਨਾਥ ਆਰ. ਤਲਵੜੇ, ਆਈ.ਏ.ਐਸ. ਪ੍ਰਕਾਸ਼ ਬਿੰਦੂ ਅਤੇ ਆਈ.ਏ.ਐਸ. ਅਰਵਿੰਦ ਕੁਮਾਰ ਚੌਰਸੀਆ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਾਊਂਟਿੰਗ ਸਟਾਫ਼ ਲਈ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਲਈ ਰਿਜ਼ਰਵ ਸਟਾਫ ਸਮੇਤ 658 ਕਰਮਚਾਰੀ ਲਗਾਏ ਗਏ ਹਨ ਅਤੇ ਕਾਊਂਟਿੰਗ ਸਟਾਫ਼ ਨੂੰ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸਟਾਫ਼ ਵਿਚ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਮਾਈਕ੍ਰੋ ਅਬਜ਼ਰਵਰ ਅਤੇ ਕਾਊਂਟਿੰਗ ਅਸਿਸਟੈਂਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਹਲਕਿਆਂ ਲਈ ਕਾਊਂਟਿੰਗ 10 ਮਾਰਚ ਨੂੰ ਸਵੇਰੇ 8 ਵਜੇ ਰਿਆਤ-ਬਾਹਰ ਇੰਸਟੀਚਿਊਟ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਹੋਵੇਗੀ। ਇਸ ਮੌਕੇ ਡੀ.ਆਈ.ਓ. ਪ੍ਰਦੀਪ ਸਿੰਘ, ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਏ.ਡੀ.ਆਈ.ਓ. ਰੁਪਿੰਦਰ ਕੌਰ, ਚੋਣ ਕਾਨੂੰਨਗੋ ਦੀਪਕ ਕੁਮਾਰ ਵੀ ਮੌਜੂਦ ਸਨ।