ਹੁਸ਼ਿਆਰਪੁਰ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 12 ਮਾਰਚ ਤੱਕ ਜ਼ਿਲ੍ਹੇ ’ਚ ਹਥਿਆਰ ਕੈਰੀ ਕਰਨ ’ਤੇ ਲਗਾਈ ਪੂਰਨ ਪਾਬੰਦੀ
ਹੁਸ਼ਿਆਰਪੁਰ, 8 ਮਾਰਚ 2022 - ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਅਮਨ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 14 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜਿਲ੍ਹੇ ਵਿਚ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ ਨਾਲ ਲੈ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਸੀ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਆਦੇਸ਼ ਦਿੱਤੇ ਕਿ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਇਹ ਹੁਕਮ 20 ਦਸੰਬਰ ਤੋਂ ਅਗਲੇ ਹੁਕਮਾਂ ਤੱਕ ਲਈ ਜਾਰੀ ਕੀਤੇ ਗਏ ਸਨ ਅਤੇ ਹੁਣ ਇਹ ਪਾਬੰਦੀਆਂ ਦੇ ਹੁਕਮ 12 ਮਾਰਚ 2022 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਉਰਟੀ ਗਾਰਡ, ਪੈਟਰੋਲ ਪੰਪ ਮਾਲਕ, ਮਨੀ ਐਕਸਚੇਂਜ ਦੇ ਮਾਲਕ, ਜੁਵੈਲਰੀ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਤੇ ਕਿਸੇ ਇਵੈਂਟ ਵਿਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜੈਡ ਪਲਸ ਸੁਰੱਖਿਆ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।