ਹੁਸ਼ਿਆਰਪੁਰ: ਜ਼ਿਲਾ ਮੈਜਿਸਟ੍ਰੇਟ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ
- ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਨੂੰ ਵੀ ਖੋਲਣ ਦੇ ਹੁਕਮ ਕੀਤੇ ਜਾਰੀ
ਹੁਸ਼ਿਆਰਪੁਰ, 01 ਜੂਨ 2021 - ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦੇ ਜ਼ਿਲੇ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਅਤੇ ਛੋਟ ਤਹਿਤ ਜ਼ਿਲੇ ਦੀ ਹੱਦ ਅੰਦਰ ਆਉਂਦੇ ਸਾਰੇ ਸ਼ਰਾਬ ਦੇ ਠੇਕਿਆਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸੇ ਲੜੀ ਵਿੱਚ ਉਨਾਂ ਜ਼ਿਲੇ ਵਿੱਚ ਟਰਾਂਸਪੋਰਟ ਵਿਭਾਗ ਵਲੋਂ ਚਲਾਏ ਜਾ ਰਹੇ ਆਟੋਮੇਟਿਡ ਡਰਾਈਵਿੰਗ ਟਰੈਕ ਨੂੰ ਵੀ ਖੋਲਣ ਦੇ ਹੁਕਮ ਦੇ ਦਿੱਤਾ ਹੈ। ਉਨਾਂ ਕਿਹਾ ਕਿ ਇਹ ਹੁਕਮ ਜ਼ਿਲੇ ਵਿੱਚ ਤਤਕਾਲ ਪ੍ਰਭਾਵ ਤੋਂ ਲਾਗੂ ਹੋਵੇਗਾ।