ਹੁਸ਼ਿਆਰਪੁਰ, 16 ਅਪ੍ਰੈਲ 2021 - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਜ਼ਿਲ੍ਹੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਸ਼ਿਆਰਪੁਰ ਦੇ ਬੀ.ਐਸ.ਐਫ. ਕੈਂਪ ਪਿੰਡ ਖੜਕਾਂ, ਬਲਾਕ ਹਾਰਟਾ ਬੱਡਲਾ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ।
ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ ਮੈਡੀਕਲ ਐਮਰਜੈਂਸੀ ਅਤੇ ਜ਼ਰੂਰੀ ਕੰਮਾਂ ਨੂੰ ਹੀ ਮੰਜੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀ ਟੀਮ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗੀ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਦੇ ਅਨੁਸਾਰ ਸਾਰੇ ਪਾਜੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਬੀ.ਐਸ.ਐਫ ਪਿੰਡ ਖੜਕਾਂ, ਬਲਾਕ ਹਾਰਟਾ ਬੱਡਲਾ ਵਿੱਚ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਵਾਧਾ ਘੱਟੋ ਘੱਟ 10 ਦਿਨ ਦੀ ਹੋਵੇਗਾ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਬਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।