ਹੁਸ਼ਿਆਰਪੁਰ: 7 ਜੂਨ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ : ਡੀ ਸੀ
- ਮੋਬਾਇਲ ਐਪ ਐਮ ਸੇਵਾ, ਕੋਵਾ ਐਪ ਅਤੇ ਵੈਬਸਾਈਟ
- dgrpg.punjab.gov.in/sewa-kendras/ ਰਾਹੀਂ ਸੇਵਾਵਾਂ ਲਈ ਲਿਆ ਜਾ ਸਕਦੈ ਸਮਾਂ
ਹੁਸ਼ਿਆਰਪੁਰ, 4 ਜੂਨ 2021 - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ 7 ਜੂਨ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਖੁੱਲਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸੇਵਾ ਲੈਣ ਦੇ ਲਈ ਅਗੇਤੀ ਮਨਜੂਰੀ ਲੈਣਾ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨ੍ਹਾਂ ਅਪੋਇਟਮੈਂਟ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਪਾਇਟਮੈਂਟ ਮੋਬਾਇਲ ਐਪ ਐਮ-ਸੇਵਾ, ਕੋਵਾ ਐਪ, ਵੈਬਸਾਈਟ dgrpg.punjab.gov.in/sewa-kendras/ ’ਤੇ ਸੰਪਰਕ ਕਰਕੇ ਲਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਤੋਂ ਬਚਾਅ ਦੇ ਲਈ ਲੋਕ ਅਗੇਤੀ ਮਨਜੂਰੀ ਦੀ ਪ੍ਰਣਾਲੀ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਉਹ ਸੇਵਾ ਕੇਂਦਰ ਵਲੋਂ ਦਿੱਤੇ ਸਮੇੀ ’ਤੇ ਸੇਵਾ ਕੇਂਦਰ ਪਹੁੰਚਣ ਅਤੇ ਬਿਨ੍ਹਾਂ ਲਾਈਨ ਵਿੱਚ ਲੱਗੇ ਆਪਣਾ ਕੰਮ ਘੱਟ ਸਮੇਂ ਵਿੱਚ ਕਰਵਾ ਕੇ ਘਰ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਨਲਾਈਨ ਅਪਾਇਟਮੈਂਟ ਸਿਸਟਮ ਨੂੰ ਅਪਣਾਉਣ ਅਤੇ ਨਿਰਵਿਘਨ ਆਪਣੀਆਂ ਸੇਵਾਵਾਂ ਸੇਵਾ ਕੇਂਦਰਾਂ ਤੋਂ ਹਾਸਲ ਕਰਨ। ਉਨ੍ਹਾਂ ਸੇਵਾ ਕੇਂਦਰਾਂ ਵਿੱਚ ਕੋਵਿਡ ਸਬੰਧੀ ਸਿਹਤ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਣਲਾ ਕੀਤੀ ਜਾ ਰਹੀ ਹੈ, ਇਸ ਲਈ ਸਾਰੇ ਨਿਯਮਾਂ ਦੀ ਪਾਲਣਾ ਵਿੱਚ ਸਹਿਯੋਗ ਕਰਨ। ਉਨ੍ਹਾਂ ਸੇਵਾ ਕੇਂਦਰਾਂ ਨੂੰ ਨਿਰਦੇਸ਼ ਦਿੱਤੇ ਕਿ ਦਸਤਾਵੇਜ ਹਾਸਲ ਕਰਨ ਵਾਲੇ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਦੇ ਲਈ ਉਤਸ਼ਾਹਿਤ ਕੀਤਾ ਜਾਵੇ।