ਬੰਦ ਨਾਲ ਲੱਖਾਂ ਦੁਕਾਨਦਾਰਾਂ ਤੇ ਵਪਾਰੀਆਂ 'ਤੇ ਤਬਾਹੀ ਭਰਿਆ ਅਸਰ ਪਿਆ : ਡਾ. ਦਲਜੀਤ ਸਿੰਘ ਚੀਮਾ
ਸੂਬੇ ਨੂੰ ਬੰਦ ਕਰਵਾਉਣ ਦੀ ਥਾਂ ਮੁੱਖ ਮੰਤਰੀ ਨੂੰ ਮੁਲਾਜ਼ਮਾਂ ਦੀ ਹੜਤਾਲ ਨਾਲ ਸਰਕਾਰ ਦੇ ਕੰਮਕਾਜ ਦੇ ਬੁਰੀ ਤਰ•ਾਂ ਪ੍ਰਭਾਵਤ ਹੋਣ ਦੇ ਮਸਲੇ ਨਾਲ ਨਜਿੱਠਣ ਦੀ ਦਿੱਤੀ ਸਲਾਹ
ਚੰਡੀਗੜ, 22 ਅਗਸਤ 2020: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਸਿਹਤ ਸੇਵਾਵਾਂ ਵਿਚ ਸੁਧਾਰ ਕਰੇ ਨਾ ਕਿ ਜਬਰੀ ਸਭ ਕੁਝ ਬੰਦ ਕਰਵਾਉਣ ਦੇ ਰਾਹ ਪਵੇ ਕਿਉਂਕਿ ਇਸ ਬੰਦੀ ਨਾਲ ਛੋਟੇ ਦੁਕਾਨਦਾਰਾਂ, ਵਪਾਰੀਆਂ ਤੇ ਹੁਨਰਮੰਦ ਵਰਕਰਾਂ 'ਤੇ ਤਬਾਹੀ ਭਰਿਆ ਅਸਰ ਪੈਂਦਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਗਰਸ ਸਰਕਾਰ ਆਪਣੀਆਂ ਅਸਫਲਤਾਵਾਂ 'ਤੇ ਪਰਦਾ ਪਾਉਣ ਅਤੇ ਇਸਦੇ ਕੁਪ੍ਰਸ਼ਾਸਨ ਖਿਲਾਫ ਵੱਡੀ ਪੱਧਰ 'ਤੇ ਹੋ ਰਹੇ ਰੋਸ ਵਿਖਾਵਿਆਂ ਨੂੰ ਰੋਕਣ ਲਈ ਇਕਪਾਸੜ ਫੈਸਲੇ ਲੈ ਰਹੀ ਹੈ। ਉਹਨਾਂ ਸਰਕਾਰ ਨੂੰ ਆਖਿਆ ਕਿ ਉਹ ਲੋਕਾਂ ਦੇ ਜੀਵਨ ਤੇ ਰੋਜ਼ੀ ਰੋਟੀ ਦਰਮਿਆਨ ਸੰਤੁਲਨ ਕਾਇਮ ਕਰੇ। ਉਹਨਾਂ ਕਿਹਾ ਕਿ ਸਰਕਾਰ ਨੂੰ ਐਂਬੂਲੈਂਸ ਸੇਵਾਵਾਂ ਤੇ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨਾ ਚਾਹੀਦਾ ਹੈ, ਬੈਡਾਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ ਤੇ ਹੋਰ ਡਾਕਟਰ ਤੇ ਨਰਸਾਂ ਭਰਤੀ ਕਰਨੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਕਰਨ ਦੀ ਥਾਂ ਸਰਕਾਰ ਬਿਨਾਂ ਕਿਸੇ ਵਿਗਿਆਨਕ ਆਧਾਰ 'ਤੇ ਜਬਰੀ ਸਭ ਕੁਝ ਬੰਦ ਕਰਵਾਉਣ 'ਤੇ ਲੱਗੀ ਹੈ। ਉਹਨਾਂ ਕਿਹਾ ਕਿ ਇਸ ਬੰਦ ਨਾਲ ਮਾਰਕੀਟਾਂ ਵਿਚ ਉਦੋਂ ਭੀੜ ਹੋਰ ਵੱਧ ਜਾਵੇਗੀ ਜਦੋਂ ਉਹ ਮੁੜ ਖੁੱਲ•ਣਗੀਆਂ ਤੇ ਇਸ ਨਾਲ ਕੋਰੋਨਾ ਕੇਸਾਂ ਵਿਚ ਹੋਰ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਜਿਥੇ ਦੁਕਾਨਦਾਰਾਂ ਤੇ ਵਪਾਰੀਆਂ ਦੋਵਾਂ ਨੂੰ ਮਾਰ ਪੈ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਸੱਚ ਮੁੱਚ ਬੰਦ ਵਿਚ ਦਿਲਚਸਪੀ ਰੱਖਦੀ ਹੈ ਤਾਂ ਉਸਨੂੰ ਪ੍ਰਭਾਵਤ ਹੋਣ ਵਾਲੇ ਲੋਕਾਂ ਲਈ ਵਿੱਤੀ ਪੈਕੇਜ ਵੀ ਦੇਣਾ ਚਾਹੀਦਾ ਹੈ।
ਡਾ. ਚੀਮਾ ਨੇ ਕਿਹਾ ਕਿ ਜੋ ਰੋਜ਼ਾਨਾ ਕੰਮ ਕਰਦੇ ਹਨ, ਉਹਨਾਂ ਲੱਖਾਂ ਦੁਕਾਨਦਾਰਾਂ ਤੇ ਵਪਾਰੀਆਂ ਦਾ ਰੋਜ਼ਾਨਾ ਦੀ ਕਮਾਈ ਖੁੱਸ ਗਈ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਆਸ ਸੀ ਕਿ ਸਰਕਾਰ ਆਰਥਿਕ ਗਤੀਵਿਧੀਆਂ ਤੇਜ਼ ਕਰੇਗੀ ਪਰ ਇਸਨੇ ਤਾਂ ਮਹਾਮਾਰੀ ਨਾਲ ਨਜਿੱਠਣ ਵਿਚ ਆਪਣੀ ਅਸਫਲਤਾ 'ਤੇ ਪਰਦਾ ਪਾਉਣ ਲਈ ਸਾਰੇ ਵਪਾਰ ਹੀ ਬੰਦ ਕਰ ਦਿੱਤੇ।
ਅਕਾਲੀ ਆਗੂ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਲੋਕਾਂ ਦੇ ਰੋਹ ਤੋਂ ਡਰ ਰਹੀ ਹੈ ਕਿ ਉਹ ਸੜਕਾਂ 'ਤੇ ਉਤਰ ਆਉਣਗੇ ਤੇ ਇਸੇ ਲਈ ਉਸਨੇ ਇਕ ਵਾਰ ਫਿਰ ਤੋਂ ਸਭ ਕੁਝ ਬੰਦ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਲੋਕ ਸਰਕਾਰ ਤੋਂ ਜਾਨਣਾ ਚਾਹੁੰਦੇ ਹਨ ਕਿ ਉਹ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਦੀ ਆਗਿਆ ਕਿਉਂ ਦੇ ਰਹੀ ਹੈ ਜਦਕਿ ਇਸ ਨਾਲ 135 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਸਰਕਾਰ ਨੇ 5600 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਗੁਆ ਲਿਆ ਹੈ। ਉਹਨਾਂ ਕਿਹਾ ਕਿ ਸਰਕਾਰ ਵਿਚ ਘੁਟਾਲਿਆਂ ਦੀ ਭਰਮਾਰ ਹੈ ਭਾਵੇਂ ਉਹ ਸ਼ਰਾਬ ਘੁਟਾਲਾ ਹੋਵੇ ਜਾਂ ਰੇਤ ਘੁਟਾਲਾ ਜਿਸ ਦੀ ਹਾਈ ਕੋਰਟ ਨੇ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਹਨ, ਬੀਜ ਘੁਟਾਲਾ ਜਾਂ ਫਿਰ ਹਾਲ ਹੀ ਵਿਚ ਸਾਹਮਣੇ ਆਇਆ ਮਨਰੇਗਾ ਘੁਟਾਲਾ। ਉਹਨਾਂ ਕਿਹਾ ਕਿ ਸਰਕਾਰ ਪਹਿਲਾਂ ਵੀ ਇਹਨਾਂ ਮੁੱਦਿਆਂ 'ਤੇ ਚਰਚਾ ਤੋਂ ਭੱਜ ਗਈ ਤੇ ਉਸਨੇ ਸਿਰਫ ਦੋ ਘੰਟੇ ਦਾ ਸੈਸ਼ਨ ਸੱਦ ਲਿਆ ਅਤੇ ਹੁਣ ਲੋਕਾਂ 'ਤੇ ਰੁਕਾਵਟਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਜੋ ਉਹ ਸਰਕਾਰ ਨੂੰ ਬੇਨਕਾਬ ਕਰਨ ਵਾਸਤੇ ਸੜਕਾਂ 'ਤੇ ਨਾ ਉਤਰ ਸਕਣ।
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਮੁਲਾਜ਼ਮਾਂ ਵੱਲੋਂ ਉਹਨਾਂ ਨਾਲ ਕੀਤੇ ਜਾ ਰਹੇ ਵਿਤਕਰੇ ਖਿਲਾਫ ਕੀਤੀ ਜਾ ਰਹੀ ਹੜਤਾਲ ਦੀ ਬਦੌਲਤ ਸਰਕਾਰ ਦੇ ਕੰਮਕਾਜ ਦੇ ਬੁਰੀ ਤਰ•ਾਂ ਪ੍ਰਭਾਵਤ ਹੋਣ ਦੇ ਮਾਮਲੇ 'ਤੇ ਆਪਣਾ ਧਿਆਨ ਕੇਂਦਰਤ ਕਰਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੰਲ Âੈ ਕਿ ਪੰਜਾਬ ਵਿਚ ਕੋਰੋਨਾ ਮਹਾਮਾਰੀ ਦੇ ਦੌਰਾਨ ਪ੍ਰਸ਼ਾਸਕੀ ਢਾਂਚਾ ਢਹਿ ਢੇਰੀ ਹੋ ਗਿਆ ਹੈ ਤੇ ਇਸਨੂੰ ਹੱਲ ਕਰਨ ਦੀ ਥਾਂ ਸਰਕਾਰ ਬੇਤੁਕੇ ਤੇ ਧੱਕੇਸ਼ਾਹੀ ਵਾਲੇ ਬੰਦ ਕਰਵਾ ਰਹੀ ਹੈ।