ਮਨਪ੍ਰੀਤ ਸਿੰਘ ਜੱਸੀ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅੱਜ ਦੂਸਰੇ ਦਿਨ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੀ ਗਈ ਕਥਾ
- ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੀਆ ਸਰਕਾਰਾਂ ਨੂੰ ਆਰਥਿਕ ਰਾਹਤ ਪੈਕੇਜ ਜਾਰੀ ਕਰਨ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 21 ਅਪ੍ਰੈਲ2020 - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੂਸਰੇ ਦਿਨ ਕਥਾ ਕੀਤੀ ਗਈ। ਇਸ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਗੱਲਬਾਤ ਕਰਦਿਆਂ ਦਸਿਆ ਕਿ ਕੋਰੋਨਾ ਵਾਇਰਸ ਦੇ ਕਾਰਨ ਜ਼ਰੂਰਤ ਮੰਦਾ ਦੀ ਮਦਦ ਵੇਲੇ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨਹੀ ਕਰਨੀ ਚਾਹੀਦੀ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੀਆ ਸਰਕਾਰਾਂ ਨੂੰ ਆਰਥਿਕ ਰਾਹਤ ਪੈਕੇਜ ਜਾਰੀ ਕਰਨ। ਉਨ੍ਹਾਂ ਵੱਲੋਂ ਸੰਗਤਾਂ ਨੂੰ ਅਪੀਲ ਕਰਦਿਆ ਕਿਹਾ ਗਿਆ ਹੈ ਕਿ ਉਹ ਆਪਣੇ ਦਿਲਾਂ 'ਚੋ ਕੋਰੋਨਾ ਵਾਇਰਸ ਦਾ ਭੈਅ ਖ਼ਤਮ ਕਰਦਿਆ ਵਾਹਿਗੁਰੂ ਦਾ ਸਿਮਰਨ ਕਰਨ ਅਤੇ ਸੁਧ ਸਾਧਾ ਅਤੇ ਦੇਸੀ ਖਾਣ-ਪੀਣ ਸ਼ੁਰੂ ਕਰਨ ਅਤੇ ਰੋਗ ਮੁਕਤ ਖੇਤੀ ਕਰਨ ਕਿਉਂਕਿ ਪਹਿਲਾਂ ਤੋਂ ਹੋ ਰਹੇ ਕੀਟਨਾਸ਼ਕਾਂ ਦੇ ਛਿੜਕਾਅ ਕਾਫੀ ਹਾਨੀਕਾਰਕ ਹੈ। ਉਨ੍ਹਾਂ ਵੱਲੋਂ ਮਹਾਰਾਸ਼ਟਰ 'ਚ ਦੋ ਸੰਤਾ ਦੀ ਹਤਿਆ ਦੀ ਵੀ ਕੜੇ ਸ਼ਬਦਾਂ 'ਚ ਨਿੰਦਾ ਕੀਤੀ ਹੈ।