ਲੁਧਿਆਣਾ, 08 ਅਪ੍ਰੈੱਲ 2019: ਦੇਸ਼ ਭਰ ਵਿੱਚ ਯੋਗ ਵਿਅਕਤੀਆਂ ਨੂੰ ਵੋਟਰ ਬਣਨ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਕਈ ਰੇਲਾਂ ਨੂੰ 'ਸਵੀਪ ਟਰੇਨ' ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਰੇਲ•ਾਂ ਜਿੱਥੇ ਯਾਤਰੀਆਂ ਨੂੰ ਉਨ•ਾਂ ਨੇ ਟੀਚਿਆਂ 'ਤੇ ਪਹੁੰਚਾ ਰਹੀਆਂ ਹਨ, ਉਥੇ ਹੀ ਇਹ ਲੋਕਾਂ ਨੂੰ ਲੋਕਤੰਤਰ ਮਜ਼ਬੂਤ ਕਰਨ ਦਾ ਸੁਨੇਹਾ ਵੀ ਦੇ ਰਹੀਆਂ ਹਨ। ਇਸੇ ਕੜੀ ਤਹਿਤ ਅੱਜ 'ਸਵੀਪ ਟਰੇਨ' ਹਿੰਮਸਾਗਰ ਐਕਸਪ੍ਰੈੱਸ ਲੁਧਿਆਣਾ ਸਥਿਤ ਮੁੱਖ ਰੇਲਵੇ ਸਟੇਸ਼ਨ 'ਤੇ ਪੁੱਜੀ, ਜਿਸ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਇਕੱਤਰ ਲੋਕਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਸਾਡੀ ਵੋਟ ਹੀ ਸਾਡੀ ਤਾਕਤ ਹੈ, ਵੋਟ ਦਾ ਅਧਿਕਾਰ ਲੋਕਤੰਤਰ ਦੀ ਮਜ਼ਬੂਤੀ ਦਾ ਇੱਕ ਵੱਡਾ ਅਧਾਰ ਹੈ। ਸਾਡਾ ਸੰਵਿਧਾਨ ਸਾਨੂੰ ਇਸ ਅਧਿਕਾਰ ਦੀ ਵਰਤੋਂ ਕਰਨ ਦਾ ਅਧਿਕਾਰ ਦਿੰਦਾ ਹੈ ਅਤੇ ਹਰ ਕਿਸੇ ਨੂੰ ਇਸ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਸਮਾਰੋਹ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤੀ ਰੇਲਵੇ ਦੀ ਤਰਜ਼ 'ਤੇ ਹੋਰ ਅਦਾਰਿਆਂ ਦਾ ਵੀ ਵੋਟਰ ਜਾਗਰੂਕਤਾ ਲਈ ਸਹਿਯੋਗ ਲਿਆ ਜਾ ਰਿਹਾ ਹੈ, ਜਿਸਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ।
ਉਨ•ਾਂ ਜ਼ਿਲ•ਾ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੀਆਂ ਗਈਆਂ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਵੋਟਰ ਜਾਗਰੂਕਤਾ ਸੰਬੰਧੀ ਵੱਖ-ਵੱਖ ਤਰ•ਾਂ ਦੇ ਉਪਰਾਲੇ 19 ਮਈ ਤੱਕ ਵੀ ਜਾਰੀ ਰਹਿਣਗੇ ਅਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇਗਾ। ਇਸ ਸਵੀਪ ਗਤੀਵਿਧੀਆਂ ਨਾਲ ਜੁੜੇ ਕਈ ਕਰਮਚਾਰੀਆਂ ਨੇ ਵੀ ਹਿੱਸਾ ਲਿਆ, ਜਿਨ•ਾਂ ਨੇ ਵੋਟ ਦੇ ਮਹੱਤਵ ਦੇ ਸਲੋਗਨ ਵਾਲੇ ਬੈਨਰ ਅਤੇ ਤਖ਼ਤੀਆਂ ਆਦਿ ਵੀ ਚੁੱਕੇ ਹੋਏ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ)-ਕਮ-ਨੋਡਲ ਅਫ਼ਸਰ ਸਵੀਪ ਗਤੀਵਿਧੀਆਂ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਅਤੇ ਹੋਰ ਹਾਜ਼ਰ ਸਨ।