ਲੁਧਿਆਣਾ, 28 ਅਪ੍ਰੈਲ 2019: ਆਗਾਮੀ ਲੋਕ ਸਭਾ ਚੋਣਾਂ-2019 ਦੌਰਾਨ ਜ਼ਿਲ•ਾ ਲੁਧਿਆਣਾ ਵਿੱਚ 100 ਸਾਲ ਤੋਂ ਵੱਧ ਉਮਰ ਵਰਗ ਦੇ 143 ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਜ਼ਿਲ•ਾ ਪ੍ਰਸਾਸ਼ਨ ਵੱਲੋਂ ਇਨ•ਾਂ ਵੋਟਰਾਂ ਨੂੰ ਵੋਟ ਦੇ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ ਲਈ ਪ੍ਰੇਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ)-ਕਮ-ਨੋਡਲ ਅਫ਼ਸਰ ਸਵੀਪ ਗਤੀਵਿਧੀਆਂ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਦੱਸਿਆ ਕਿ ਹਲਕਾ ਖੰਨਾ-57 ਵਿੱਚ 9, ਸਮਰਾਲਾ-58 ਵਿੱਚ 20, ਸਾਹਨੇਵਾਲ-59 ਵਿੱਚ 10, ਹਲਕਾ ਲੁਧਿਆਣਾ (ਪੂਰਬੀ)-60 ਵਿੱਚ 2, ਲੁਧਿਆਣਾ (ਦੱਖਣੀ)-61 ਵਿੱਚ 2, ਆਤਮ ਨਗਰ-62 ਵਿੱਚ 6, ਲੁਧਿਆਣਾ (ਕੇਂਦਰੀ)-63 ਵਿੱਚ ਕੋਈ ਨਹੀਂ, ਲੁਧਿਆਣਾ (ਪੱਛਮੀ)-64 ਵਿੱਚ 9, ਹਲਕਾ ਲੁਧਿਆਣਾ (ਉੱਤਰੀ)-65 ਵਿੱਚ 10, ਗਿੱਲ-66 ਵਿੱਚ 14, ਪਾਇਲ-67 ਵਿੱਚ 12, ਦਾਖਾ-68 ਵਿੱਚ 10, ਹਲਕਾ ਰਾਏਕੋਟ-69 ਵਿੱਚ 16 ਅਤੇ ਜਗਰਾਂਉ-70 ਵਿੱਚ 23 ਉਹ ਵੋਟਰ ਹਨ, ਜਿਨ•ਾਂ ਦੀ ਉਮਰ 100 ਸਾਲ ਤੋਂ ਵਧੇਰੇ ਹੈ।
ਉਨ•ਾਂ ਦੱਸਿਆ ਕਿ ਆਮ ਦੇਖਣ ਵਿੱਚ ਆਉਂਦਾ ਹੈ ਕਿ ਵਡੇਰੀ ਉਮਰ ਦੇ ਵੋਟਰ ਖੁਦ ਵੋਟ ਪਾਉਣ ਤੋਂ ਅਸਮਰੱਥ ਹੁੰਦੇ ਹਨ, ਇਸ ਤੋਂ ਇਲਾਵਾ ਉਨ•ਾਂ ਦੀ ਵੋਟ ਪਵਾਉਣ ਵਿੱਚ ਉਨ•ਾਂ ਦੇ ਪਰਿਵਾਰਾਂ ਵੱਲੋਂ ਵੀ ਕੋਈ ਜਿਆਦਾ ਦਿਲਚਸਪੀ ਨਹੀਂ ਦਿਖਾਈ ਜਾਂਦੀ। ਕਿਉਂਕਿ ਭਾਰਤੀ ਲੋਕਤੰਤਰ ਵਿੱਚ ਇੱਕ-ਇੱਕ ਵੋਟ ਦਾ ਬਹੁਤ ਮਹੱਤਵ ਹੈ, ਇਸ ਲਈ ਜ਼ਿਲ•ਾ ਪ੍ਰਸਾਸ਼ਨ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਵੋਟਰਾਂ ਨੂੰ ਵੋਟ ਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇ।
ਉਨ•ਾਂ ਕਿਹਾ ਕਿ ਇਨ•ਾਂ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਸਹਾਇਕ ਰਿਟਰਨਿੰਗ ਅਫ਼ਸਰ ਜਾਂ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰਾਂ ਨੂੰ ਨਿੱਜੀ ਤੌਰ 'ਤੇ ਇਨ•ਾਂ ਵੋਟਰਾਂ ਨਾਲ ਸਿੱਧਾ ਰਾਬਤਾ ਸਥਾਪਤ ਕਰਨ ਬਾਰੇ ਕਿਹਾ ਗਿਆ ਹੈ। ਇਨ•ਾਂ ਵੋਟਰਾਂ ਦੇ ਪਰਿਵਾਰਾਂ ਵਾਲਿਆਂ ਨੂੰ ਮੋਟੀਵੇਟ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਅਜਿਹੇ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਵੀਲ• ਚੇਅਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ, ਇਸ ਲਈ ਹਰੇਕ ਪਿੰਡ ਨੂੰ 2-2 ਵੀਲ• ਚੇਅਰਾਂ ਤੁਰੰਤ ਖਰੀਦਣ ਦੇ ਆਦੇਸ਼ ਦਿੱਤੇ ਗਏ ਹਨ।
ਉਨ•ਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ 'ਤੇ ਇਨ•ਾਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਵਲੰਟੀਅਰ ਤਾਇਨਾਤ ਕਰਨ ਦੀ ਵੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਨ•ਾਂ ਵੋਟਰਾਂ ਸਮੇਤ ਐੱਨ. ਆਰ. ਆਈਜ਼, ਦਿਵਿਆਂਗ ਅਤੇ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਵਾਲੇ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ 'ਤੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਵਿਸ਼ੇਸ਼ ਪ੍ਰਸ਼ੰਸਾ ਪੱਤਰ ਵੀ ਦਿੱਤੇ ਜਾਣਗੇ। ਸ੍ਰੀਮਤੀ ਗੁਪਤਾ ਨੇ ਵਡੇਰੀ ਉਮਰ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਗਾਮੀ 19 ਮਈ ਨੂੰ ਆਪਣੀ ਵੋਟ ਦਾ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ ਕਿਉਂਕਿ ਇਸ ਨਾਲ ਹੋਰਨਾਂ ਵੋਟਰਾਂ ਨੂੰ ਵੀ ਵੋਟ ਦੀ ਅਹਿਮੀਅਤ ਦਾ ਪਤਾ ਲੱਗੇਗਾ।