ਹਰਜਿੰਦਰ ਸਿੰਘ ਭੱਟੀ
- ਕੋਵਿਡ-19 ਦੇ 27 ਨਵੇਂ ਪਾਜੇਟਿਵ ਕੇਸ ਮਿਲੇ
ਐਸ.ਏ.ਐਸ ਨਗਰ, 20 ਅਕਤੂਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕੋਵਿਡ-19 ਨੂੰ ਹਰਾ ਕੇ ਅੱਜ ਹੋਰ 105 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 27 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੋਵਿਡ ਦੇ 03 ਮਰੀਜ਼ਾਂ ਦੀ ਮੌਤ ਹੋ ਗਈ ਹੈ।
ਜ਼ਿਲ੍ਹੇ ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 11801 ਮਿਲੇ ਹਨ ਅਤੇ 227 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਕੋਵਿਡ-19 ਦੇ ਐਕਟਿਵ ਕੇਸ 619 ਹਨ।