ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,1 ਅਪ੍ਰੈਲ 2021 - ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਕਪੂਰਥਲਾ ਅਤੇ ਸ੍ਰੀ ਅਜੀਤ ਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੱਜ ਮਿਤੀ 01-04-2021 ਨੂੰ ਇੱਕ ਸਧਾਰਨ ਸਮਾਗਮ ਦੌਰਾਨ ਸ੍ਰੀ ਸੂਰਤ ਸਿੰਘ, ਪੈਰਾ ਲੀਗਲ ਵਲੰਟੀਅਰ ਨੂੰ ਕੋਵਿਡ ਮਹਾਂਮਾਰੀ ਦੌਰਾਨ ਆਪਣੀਆਂ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਕਾਨੂੰਨੀ ਭਲਾਈ ਸਕੀਮਾਂ ਦੇ ਪ੍ਰਚਾਰ ਪ੍ਰਸਾਰ ਸੱਦਕਾ ਸਨਮਾਨਿਤ ਕੀਤਾ ਗਿਆ। ਸ੍ਰੀ ਅਜੀਤ ਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਸ੍ਰੀ ਸੂਰਤ ਸਿੰਘ, ਪੈਰਾ ਲੀਗਲ ਵਲੰਟੀਅਰ ਨੂੰ ਭਵਿੱਖ ਵਿੱਚ ਵੀ ਅਜਿਹਾ ਯੋਗਦਾਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਗਿਆ, ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨਾਲ ਜਿਨੇ ਵੀ ਪੈਰਾ ਲੀਗਲ ਵਲੰਟੀਅਰ ਜੁੜੇ ਹੋਏ ਹਨ ਸਾਰੇ ਹੀ ਬਹੁਤ ਵਧੀਆਂ ਕੰਮ ਕਰ ਰਹੇ ਹਨ ਅਤੇ ਲੋੜਵੰਦ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ।