← ਪਿਛੇ ਪਰਤੋ
ਹਰੀਸ਼ ਕਾਲੜਾ
ਰੂਪਨਗਰ, 29 ਮਾਰਚ 2020 - ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਭੀੜ ਇਕੱਠੀ ਨਾ ਹੋਣ ਦੇਣ ਅਤੇ ਲੋਕਾਂ ਨੂੰ ਦੂਰੀ ਬਣਾ ਕੇ ਰੱਖਣ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ ਰੂਪਨਗਰ ਤੋਂ 45 ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ। ਇਨ੍ਹਾਂ 45 ਕੈਦੀਆਂ ਤੋਂ ਮੁਚੱਲਕਾ ਭਰਵਾਉਣ ਤੋਂ ਬਾਅਦ 42 ਦਿਨਾਂ ਲਈ ਰਿਹਾਅ ਕੀਤਾ ਗਿਆ ਹੈ ਜੋ ਕਿ 4 ਮਈ ਨੂੰ ਵਾਪਸ ਰੂਪਨਗਰ ਜੇਲ੍ਹ ਆਉਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਸੁਪਰਡੈਂਟ ਜਸਵੰਤ ਸਿੰਘ ਥਿੰਦ ਨੇ ਦੱਸਿਆ ਕਿ ਸੁਪਰੀਮ ਕੋਰਟ, ਹਾਈਕੋਰਟ ਅਤੇ ਸਰਕਾਰ ਦੇ ਆਦੇਸ਼ ਅਨੁਸਾਰ ਕਰੋਨਾਵਾਇਰਸ ਤੋਂ ਬਚਾਉਣ ਲਈ ਰੂਪਨਗਰ ਜ਼ਿਲ੍ਹਾ ਜੇਲ੍ਹ ਤੋਂ 45 ਕੈਦੀ ਰਿਹਾਅ ਕੀਤੇ ਗਏ ਹਨ।
Total Responses : 267