ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 12 ਅਪ੍ਰੈਲ 2020 - ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਅੱਜ ਪੂਰੇ ਸ਼ਹਿਰ ਦੀ ਸਕਰੀਨਿੰਗ ਲਈ ਸ਼ੁਰੂਆਤ ਕੀਤੀ ਗਈ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਮੇਅਰ ਕਰਮਜੀਤ ਸਿੰਘ ਰਿੰਟੂ, ਸਿਵਲ ਸਰਜਨ ਜੁਗਲ ਕਿਸ਼ੋਰ ਆਦਿ ਹਾਜ਼ਰ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੇ ਪੜਾਅ ਵਿੱਚ ਸ਼ਹੀਦ ਊਧਮ ਸਿੰਘ ਸਿੰਘ ਨਗਰ ਅਤੇ ਕ੍ਰਿਸ਼ਨਾ ਨਗਰ ਦੀ ਸਕ੍ਰੀਨਿੰਗ ਕੀਤੀ ਜਾਵੇਗੀ। ਉਪਰੰਤ ਸਮੁੱਚੇ ਸ਼ਹਿਰ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਕੋਰੋਨਾ ਨਾਲ ਜਲਦ ਤੋਂ ਜਲਦ ਨਿਪਟਿਆ ਜਾ ਸਕੇ।