← ਪਿਛੇ ਪਰਤੋ
ਜੀ ਐਸ ਪੰਨੂ
- ਲੋਕ ਆਪਣੇ ਘਰਾਂ ਨੂੰ ਵੀ ਸੈਨੇਟਾਈਜ ਕਰਨਾ ਯਕੀਨੀ ਬਣਾਉਣ
ਪਟਿਆਲਾ, 24 ਮਾਰਚ 2020 - ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਜ਼ਿਲ੍ਹੇ ਦੇ ਜਨਤਕ ਸਥਾਨਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਸੈਨੇਟਾਈਜ ਕਰਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਨੂੰ ਸੈਨੇਟਾਈਜ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਨਗਰ ਨਿਗਮ ਵੱਲੋਂ ਅਤੇ ਸਬ-ਡਵੀਜ਼ਨ ਪੱਧਰ 'ਤੇ ਐਸ.ਡੀ.ਐਮ. ਵੱਲੋਂ ਬਣਾਈਆਂ ਟੀਮਾਂ ਸੈਨੇਟਾਈਜ ਦਾ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਸਥਾਨਾਂ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ ਜਿਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਉਂਦੇ ਹਨ ਅਤੇ ਉਥੋਂ ਬਿਮਾਰੀ ਫੈਲਣ ਦਾ ਖ਼ਤਰਾ ਜ਼ਿਆਦਾ ਹੈ ਨਾਲ ਹੀ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਸਬ-ਡਵੀਜ਼ਨ ਨੂੰ ਸੈਨੇਟਾਈਜ ਕਰਵਾਉਣ ਅਤੇ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਵੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਥਾਨਾਂ ਨੂੰ ਸੈਨੇਟਾਈਜ ਕਰਨ ਲਈ ਸੋਡੀਅਮ ਹਾਈਪੋਕਲੋਰਾਈਟ ਦਾ ਉਪਯੋਗ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਦਸਿਆ ਕਿ ਉਹ ਆਪਣੇ ਘਰਾਂ ਨੂੰ ਵੀ ਸੈਨੇਟਾਈਜ ਕਰਨ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕੇ।ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਆਪਣਾ ਤੇ ਆਪਣੇ ਪਰਿਵਾਰ ਦਾ ਬਚਾਅ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ 'ਤੇ ਜਾਰੀ ਕੀਤੀ ਜਾਂਦੀਆਂ ਹਦਾਇਤਾਂ ਦੀ ਪਾਲਣ ਕਰਨ ਅਤੇ ਸਹਿਯੋਗ ਦੇਣ।
Total Responses : 267