ਹਰਿੰਦਰ ਨਿੱਕਾ
- ਬਰਨਾਲਾ ਸ਼ਹਿਰ ਦੀਆਂ ਬਸਤੀਆਂ ਤੇ ਝੁੱਗੀਆਂ-ਝੌਂਪੜੀਆਂ ’ਚ ਵੰਡਿਆ ਰਾਸ਼ਨ
ਬਰਨਾਲਾ, 4 ਅਪ੍ਰੈਲ 2020 - ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਹੁਕਮਾਂ ਅਨੁਸਾਰ ਅੱਜ ਰੈੱਡ ਕਰਾਸ ਸੁਸਾਇਟੀ ਰਾਹੀਂ ਬਰਨਾਲਾ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ।
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੋੜਵੰਦਾਂ ਨੂੰ ਇਹ ਰਾਸ਼ਨ ਘਰੋਂ ਘਰੀ ਪਹੁੰਚਾਇਆ ਜਾ ਰਿਹਾ ਹੈ, ਜਿਸ ਵਾਸਤੇ ਐਨਐਸਐਸ ਤੇ ਹੋਰ ਨੌਜਵਾਨ ਵਲੰਟੀਅਰ ਸੇਵਾਵਾਂ ਨਿਭਾਅ ਰਹੇ ਹਨ। ਜ਼ਿਲਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਦੱਸਿਆ ਕਿ ਅੱਜ ਬਰਨਾਲਾ ਸ਼ਹਿਰ ਦੇ ਸਲੱਮ ਏਰੀਆ, ਸੇਖਾ ਰੋਡ, ਤਰਕਸ਼ੀਲ ਚੌਕ, ਢਿੱਲੋਂ ਨਗਰ ਸਮੇਤ ਰੋਡੇ ਫਾਟਕਾਂ ਨਜ਼ਦੀਕੀ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਵਿਜੈ ਭਾਸਕਰ ਨੇ ਦੱਸਿਆ ਕਿ ਇਸ ਕਾਰਜ ਵਾਸਤੇ ਜ਼ਿਲੇ ਅੰਦਰ ਸਮੂਹ ਯੂਥ ਕਲੱਬਾਂ ਦੇ ਮੈਂਬਰ ਅਤੇ ਐਨ.ਐਸ.ਐਸ. ਵਲੰਟੀਅਰ ਡਟੇ ਹੋਏ ਹਨ।