ਅਸ਼ੋਕ ਵਰਮਾ
- ਮੰਡੀਆਂ ਵਿਚੋਂ ਕਣਕ ਦੀ ਲਿਫ਼ਟਿੰਗ ਵੀ ਸ਼ੁਰੂ
ਬਠਿੰਡਾ, 19 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 79566 ਮੀਟ੍ਰਿਕ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿਚੋਂ 74836 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਬਕਾਇਆ 4730 ਮੀਟ੍ਰਿਕ ਟਨ ਕਣਕ ਐਤਵਾਰ ਨੂੰ ਬਾਅਦ ਦੁਪਿਹਰ ਮੰਡੀਆਂ ਵਿਚ ਪਹੁੰਚੀ ਹੈ ਜਿਸ ਦੀ ਖ਼ਰੀਦ ਵੀ ਜਲਦ ਕਰ ਲਈ ਜਾਵੇਗੀ ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਰਕਫ਼ੈਡ ਨੇ 24615 ਮੀਟ੍ਰਿਕ ਟਨ, ਪਨਸਪ ਨੇ 16367 ਮੀਟ੍ਰਿਕ ਟਨ, ਪਨਗ੍ਰੇਨ ਨੇ 17846 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਨੇ 12708 ਮੀਟ੍ਰਿਕ ਟਨ ਅਤੇ ਭਾਰਤੀ ਖੁਰਾਕ ਨਿਗਮ ਨੇ 3300 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ ਅਤੇ ਮੰਡੀ ਵਿਚ ਇੱਕ ਦੂਜੇ ਤੋਂ ਆਪਸੀ ਫ਼ਾਸਲੇ ਦਾ ਜ਼ਰੂਰ ਧਿਆਨ ਰੱਖਿਆ ਜਾਵੇ।
ਮੰਡੀਆਂ ਵਿਚ ਮੂੰਹ ’ਤੇ ਮਾਸਕ ਜਾਂ ਕੋਈ ਹੋਰ ਕੱਪੜਾ ਬੰਨ ਕੇ ਰੱਖਿਆ ਜਾਵੇ। ਉਨਾਂ ਕਿਹਾ ਕਿ ਕਿਸਾਨ ਆਪਣੇ ਆੜਤੀਏ ਤੋਂ ਪਾਸ ਪ੍ਰਾਪਤ ਕਰਕੇ ਹੀ ਨਿਧਾਰਤ ਮਿਤੀ ਅਤੇ ਮੰਡੀ ਵਿਚ ਕਣਕ ਵੇਚਣ ਲਈ ਆਵੇ।
ਜ਼ਿਲਾਞ੍ਹਾ ਫੂਡ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਮੰਡੀਆਂ ਵਿਚੋਂ ਕਣਕ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ 14696 ਮੀਟ੍ਰਿਕ ਟਨ ਕਣਕ ਮੰਡੀਆਂ ਵਿਚੋਂ ਚੁੱਕ ਲਈ ਗਈ ਹੈ।