ਰੂਪਨਗਰ, 24 ਦਸੰਬਰ, 2016 : ਜ਼ਿਲ੍ਹਾ ਭਾਸਾ ਦਫਤਰ ਵੱਲੋਂ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ 2017 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਹਰਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫਸਰ ਰੂਪਨਗਰ ਨੇ ਦੱਸਿਆ ਕਿ ਇਹ ਸਿਖਲਾਈ ਸਰਕਾਰ ਵਲੋਂ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ ਜੋ ਕਿ ਛੇ ਮਹੀਨੇ ਲੱਗੇਗੀ।ਉਨ੍ਹਾਂ ਦੱਸਿਆ ਕਿ ਉਰਦੂ ਸਿਖਣ ਦੇ ਚਾਹਵਾਨ ਉਮੀਦਵਾਰ ਆਪਣੇ ਬਿਨੈ-ਪੱਤਰ 30 ਦਸੰਬਰ ਤੱਕ ਜ਼ਿਲ੍ਹਾ ਭਾਸ਼ਾ ਦਫਤਰ, ਮਿੰਨੀ ਸਕੱਤਰੇਤ ਦੇ ਕਮਰਾ ਨੰ. 327, ਮੰਜ਼ਲ ਦੂਜੀ, ਰੂਪਨਗਰ ਵਿਖੇ ਸੰਪਰਕ ਕਰਨ ।