ਜ਼ਿਲ੍ਹਾ ਮੁਕਤਸਰ ’ਚ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਦਿੱਤੀ ਰਾਹਤ, ਪੜ੍ਹੋ ਡੀਸੀ ਵੱਲੋਂ ਜਾਰੀ ਹਦਾਇਤਾਂ...
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 7 ਮਈ 2021-ਮਿੰਨੀ ਲਾਕਡਾਊਨ ਕਰਕੇ ਪਰੇਸ਼ਾਨੀਆਂ ਨਾਲ ਜੂਝ ਰਹੇ ਜ਼ਿਲ੍ਹੇ ਦੇ ਦੁਕਾਨਦਾਰਾਂ ਲਈ ਹੁਣ ਪ੍ਰਸਾਸ਼ਨ ਨੇ ਰਾਹਤਮਈ ਫੈਸਲਾ ਲਿਆ ਹੈ। ਵਪਾਰ ਮੰਡਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਤਾਰ ਦੁਕਾਨਦਾਰਾਂ ਦੇ ਹਿੱਤਾਂ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਅੱਜ ਡਿਪਟੀ ਕਮਿਸ਼ਨਰ ਐਮਕੇ ਅਰਾਵਿੰਦ ਕੁਮਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਇਸ ਸਬੰਧੀ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਜੋ ਹੇਠਾਂ ਵੇਖਿਆ ਜਾ ਸਕਦਾ ਹੈ।