ਬਰਨਾਲਾ, 7 ਨਵੰਬਰ, 2016 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ. ਭੁਪਿੰਦਰ ਸਿੰਘ ਰਾਏ ਨੇਜ਼ਿਲ੍ਹੇ ਦੇਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।
ਫੌਜਦਾਰੀ ਜਾਬਤਾ 1973 ਦੀ ਧਾਰਾ 144 ਤਹਿਤ ਜਾਰੀ ਇਨ੍ਹਾਂਹੁਕਮਾਂ ਮੁਤਾਬਿਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਦੇ ਸੱਕ ਹੋਣ ਤੇ ਕੈਫੇ ਮਾਲਕ ਤੁਰੰਤ ਪੁਲਿਸ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।
ਇਹ ਹੁਕਮ ਮਿਤੀ 25 ਦਸੰਬਰ 2016 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।