← ਪਿਛੇ ਪਰਤੋ
ਦੇਵਾ ਨੰਦ ਸ਼ਰਮਾ ਫ਼ਰੀਦਕੋਟ, 23 ਅਗਸਤ, 2017 : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੀਵ ਪਰਾਸ਼ਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਫਰੀਦਕੋਟ ਅੰਦਰ ਜਿੰਨੀਆਂ ਵੀ ਅਸਲੇ ਦੀਆਂ ਦੁਕਾਨਾਂ ਹਨ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਸਤੰਬਰ 2017 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
Total Responses : 267